ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਬੂਤ ਲਿਆਓ, ਕੋਲਕਾਤਾ ਪੁਲਿਸ ਕਮਿਸ਼ਨਰ ਖਿਲਾਫ ਸਖਤ ਕਾਰਵਾਈ ਕਰਾਂਗੇ : ਸੁਪਰੀਮ ਕੋਰਟ

ਸਬੂਤ ਲਿਆਓ, ਕੋਲਕਾਤਾ ਪੁਲਿਸ ਕਮਿਸ਼ਨਰ ਖਿਲਾਫ ਸਖਤ ਕਾਰਵਾਈ ਕਰਾਂਗੇ : ਸੁਪਰੀਮ ਕੋਰਟ

ਸੁਪਰੀਮ ਕੋਰਟ ਵੱਲੋਂ ਚਿੱਟ ਫੰਡ ਘੁਟਾਲੇ ਵਿਚ ਕੋਲਕਾਤਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਤੋਂ ਪੁੱਛਗਿੱਛ ਕਰਨ ਗਈ ਸੀਬੀਆਈ ਟੀਮ ਦੇ ਅਧਿਕਾਰੀਆਂ ਨੂੰ ਪੱਛਮੀ ਬੰਗਾਲ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਬਾਅਦ ਪੈਦਾ ਹੋਏ ਸੰਕਟ ਉਤੇ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਕੀਤੀ ਜਾਵੇਗੀ।

 

ਸੀਬੀਆਈ ਵੱਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੋਮਵਾਰ ਨੂੰ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿਚ ਉਠਾਉਂਦੇ ਹੋਏ ਇਸਦੀ ਸੁਣਵਾਈ ਅੱਜ ਹੀ ਕਰਨ ਦੀ ਬੇਨਤੀ ਕੀਤੀ ਸੀ, ਪ੍ਰੰਤੂ ਮੁੱਖ ਜੱਜ ਰੰਜਨ ਗੋਗੋਈ ਨੇ ਕਿਹਾ ਕਿ ਅਜਿਹਾ ਐਨਾ ਜ਼ਰੂਰੀ ਨਹੀਂ ਹੈ ਕਿ ਇਸ ਮਾਮਲੇ ਦੀ ਅੱਜ ਹੀ ਸੁਣਵਾਈ ਹੋਵੇ।

 

ਮੇਹਤਾ ਨੇ ਦੋਸ਼ ਲਗਾਇਆ ਕਿ ਕੋਲਕਾਤਾ ਪੁਲਿਸ ਕਮਿਸ਼ਨਰ ਇਸ ਘੁਟਾਲੇ ਨਾਲ ਜੁੜੇ ਸਬੂਤਾਂ ਨੂੰ ਖਤਮ ਕਰ ਸਕਦੇ ਹਨ ਤਾਂ ਜੱਜ ਗੋਗੋਈ ਨੇ ਕਿਹਾ ਕਿ ਉਹ ਆਪਣੇ ਦਾਅਵੇ ਦੇ ਸਮਰਥਨ ਵਿਚ ਅਜਿਹਾ ਕੋਈ ਪੁਖਤਾ ਸਬੂਤ ਦੇਵੇ ਅਤੇ ਜੇਕਰ ਇਹ ਸਾਬਤ ਹੋ ਜਾਂਦਾ ਹੈ ਤਾਂ ਡੀਜੀਪੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

 

ਮੇਹਤਾ ਨੇ ਕਿਹਾ ਕਿ ਸੀਬੀਆਈ ਟੀਮ ਦੇ ਅਧਿਕਾਰੀਆਂ ਨੂੰ ਗ੍ਰਿਫਤਾਰ ਕਰ ਉਨ੍ਹਾਂ ਨੂੰ ਹਿਰਾਸਤ ਵਿਚ ਰੱਖਿਆ ਗਿਆ ਅਤੇ ਇਸ ਮਾਮਲੇ ਵਿਚ ਕੋਲਕਾਤਾ ਪੁਲਿਸ ਕਮਿਸ਼ਨਰ ਨੂੰ ਤੁਰੰਤ ਆਤਮ ਸਮਰਪਣ ਕਰਨਾ ਚਾਹੀਦਾ।

 

ਪਟੀਸ਼ਨ ਵਿਚ ਸੀਬੀਆਈ ਨੇ ਇਹ ਅਪੀਲ ਵੀ ਕੀਤੀ ਸੀ ਕਿ ਕੋਲਕਾਤਾ ਪੁਲਿਸ ਪ੍ਰਮੁੱਖ ਨੂੰ ਸ਼ਾਰਦਾ ਮਾਮਲੇ ਦੀ ਜਾਂਚ ਵਿਚ ਸਹਿਯੋਗ ਕਰਨ ਲਈ ਨਿਰਦੇਸ਼ ਦੇਵੇ। ਜੱਜ ਗੋਗੋਈ ਨੇ ਸੀਬੀਆਈ ਦੀ ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਉਤੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:mamata banerjee case news supreme court says if Kolkata Police Commissioner even remotely thinks of destroying evidence bring the material before this Court