ਕੋਰੋਨਾ ਵਾਇਰਸ ਦਾ ਪ੍ਰਭਾਵ ਹੁਣ ਭਾਰਤ ਵਿੱਚ ਵੀ ਦਿਖਾਈ ਦੇਣ ਲੱਗ ਪਿਆ ਹੈ। ਇਸ ਦੀ ਗੰਭੀਰਤਾ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇ ਪੀ ਨੱਡਾ ਨੇ ਹੋਲੀ ਮਿਲਨ ਸਮਾਗਮ ਵਿੱਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੋਸ਼ ਲਾਇਆ ਹੈ ਕਿ ਦਿੱਲੀ ਦੰਗਿਆਂ ਤੋਂ ਧਿਆਨ ਹਟਾਉਣ ਲਈ, ਮੋਦੀ ਸਰਕਾਰ ਕੋਰੋਨਾ ਵਾਇਰਸ ਦਾ ਹਊਆ ਖੜਾ ਕਰ ਰਹੀ ਹੈ।
ਮਮਤਾ ਬੈਨਰਜੀ ਨੇ ਇਹ ਗੱਲ ਕੋਲਕਾਤਾ ਵਿੱਚ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਕਹੀ। ਸੀ ਐਮ ਮਮਤਾ ਨੇ ਕਿਹਾ ਕਿ ਕੋਈ ਨਹੀਂ ਜਾਣਦਾ ਕਿ ਦਿੱਲੀ ਦੰਗਿਆਂ ਵਿੱਚ ਕਿੰਨੇ ਲੋਕਾਂ ਦੀ ਮੌਤ ਹੋਈ। ਲੋਕਾਂ ਦਾ ਧਿਆਨ ਹਟਾਉਣ ਲਈ, ਉਹ (ਕੇਂਦਰ ਸਰਕਾਰ) ਟੀ ਵੀ ਚੈਨਲ ਦੀ ਸਹਾਇਤਾ ਨਾਲ ਕੋਰੋਨਾ ਵਾਇਰਸ ਦਾ ਹਊਆ ਖੜਾ ਕਰ ਰਹੇ ਹਨ। ਉਨ੍ਹਾਂ ਦਾ ਮਨੋਰਥ ਇਹ ਹੈ ਕਿ ਲੋਕ ਇਹ ਨਾ ਪੁੱਛਣ ਕਿ ਅਸਲ ਵਿੱਚ ਕਿੰਨੇ ਲੋਕਾਂ ਦੀ ਮੌਤ ਹੋਈ ਹੈ।
SC ਦੇ ਜੱਜਾਂ ਤੋਂ ਨਿਆਂਇਕ ਜਾਂਚ ਦੀ ਮੰਗ
ਸੀਐਮ ਨੇ ਕਿਹਾ ਕਿ ਭਾਵੇਂ ਬੰਗਾਲ ਵਿੱਚ ਚੂਹਾ ਕੱਟਿਆ ਜਾਵੇ, ਤਾਂ ਵੀ ਇਹ ਲੋਕ (ਭਾਜਪਾ ਲੋਕ) ਸੀਬੀਆਈ ਜਾਂਚ ਦੀ ਮੰਗ ਕਰਦੇ ਹਨ। ਉਥੇ, ਦਿੱਲੀ ਵਿੱਚ ਇੰਨੇ ਲੋਕਾਂ ਦਾ ਕਤਲ ਹੋਇਆ, ਇਸ ਨੂੰ ਲੈ ਕੇ ਕੋਈ ਨਿਆਂਇਕ ਜਾਂਚ ਨਹੀਂ ਹੋ ਹੋਈ। ਮੈਂ ਸੁਪਰੀਮ ਕੋਰਟ ਦੇ ਜੱਜਾਂ ਤੋਂ ਨਿਆਂਇਕ ਜਾਂਚ ਦੀ ਮੰਗ ਕਰਦੀ ਹਾਂ।
ਉਨ੍ਹਾਂ ਕਿਹਾ ਕਿ ਦਿੱਲੀ ਹਿੰਸਾ ਤੋਂ ਬਾਅਦ 700 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਦਿੱਲੀ ਵਿੱਚ ਸਥਿਤੀ ਚੰਗੀ ਨਹੀਂ ਹੈ। ਕਈ ਬੇਘਰ ਹੋ ਗਏ। ਨਾਲਿਆਂ ਵਿੱਚੋਂ ਲਾਸ਼ਾਂ ਨਿਕਲ ਰਹੀਆਂ ਹਨ। ਉਨ੍ਹਾਂ ਨੇ ਦਿੱਲੀ ਦੰਗੇ ਨੂੰ ਨਸਲਕੁਸ਼ੀ ਕਰਾਰ ਦਿੰਦਿਆਂ ਕਾਰਕੁਨਾਂ ਨੂੰ ਕਿਹਾ ਕਿ ਇਸ ਨੂੰ ਨਸਲਕੁਸ਼ੀ ਵਜੋਂ ਪ੍ਰਚਾਰਿਆ ਜਾਵੇ ਨਾ ਕਿ ਹਿੰਸਾ ਦੀ।