ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

EVM ਦੇ ਬਦਲੇ ਬੈਲੇਟ ਪੇਪਰਾਂ ਨਾਲ ਹੋਣ ਚੋਣਾਂ : ਮਮਤਾ ਬੈਨਰਜੀ 

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਤੋਂ ਬਾਅਦ ਇੱਕ ਵਾਰ ਮੁੜ ਤੋਂ ਭਾਰਤੀ ਜਨਤਾ ਪਾਰਟੀ 'ਤੇ ਸ਼ਬਦੀ ਹਮਲਾ ਕੀਤਾ ਹੈ। ਤ੍ਰਿਣਾਮੁਲ ਕਾਂਗਰਸ ਪਾਰਟੀ (ਟੀਐਮਸੀ) ਮੁਖੀ ਮਮਤਾ ਬੈਨਰਜੀ ਨੇ ਕਿਹਾ ਕਿ ਭਾਜਪਾ ਪੱਛਮੀ ਬੰਗਾਲ ਬਾਰੇ ਝੂਠੀਆਂ ਖ਼ਬਰਾਂ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

 

 

 

ਟੀਐਮਸੀ ਘਰ-ਘਰ ਜਾ ਕੇ ਮੁਹਿੰਮ ਚਲਾਏਗੀ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਬਚਾਉਣ ਲਈ ਅਸੀਂ ਈਵੀਐਮ ਨਾਲ ਚੋਣਾਂ ਨਹੀਂ ਲੜਨਾ ਚਾਹੁੰਦੇ। ਈਵੀਐਮ ਦੀ ਥਾਂ ਬੈਲੇਟ ਬਾਕਸ ਦੀ ਵਰਤੋਂ ਹੋਣੀ ਚਾਹੀਦੀ ਹੈ। ਈਵੀਐਮ ਉੱਤੇ ਇੱਕ ਤੱਥ ਖੋਜ ਕਮੇਟੀ ਹੋਣੀ ਚਾਹੀਦੀ ਹੈ।


ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਮਤਾ ਬੈਨਰਜੀ ਨੇ ਸੋਮਵਾਰ ਦੁਪਹਿਰ ਨੂੰ ਪਾਰਟੀ ਦੇ ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਸੀ। ਇਸ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਨੂੰ ਇਹ ਦੋਸ਼ ਲਗਾਇਆ ਸੀ ਕਿ ਭਾਜਪਾ ਨੇ ਵਾਰ-ਵਾਰ 'ਜੈ ਸ੍ਰੀ ਰਾਮ' ਦੀ ਵਰਤੋਂ ਕਰਕੇ ਧਰਮ ਨੂੰ ਰਾਜਨੀਤੀ ਵਿੱਚ ਮਿਲਾ ਰਹੀ ਹੈ।


ਤ੍ਰਿਣਮੂਲ ਕਾਂਗਰਸ ਦੇ ਪ੍ਰਧਾਨ ਨੇ ਇਹ ਵੀ ਕਿਹਾ ਕਿ ਨਫ਼ਰਤ ਵਿਚਾਰਧਾਰਾ ਦਾ ਪ੍ਰਚਾਰ-ਪਸਾਰ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦਾ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਇੱਕ ਫੇਸਬੁੱਕ ਪੋਸਟ ਵਿੱਚ ਕਿਹਾ, "ਜੈ ਸੀਆ ਰਾਮ, ਜੈ ਰਾਮਜੀ ਕੇ, ਰਾਮ ਨਾਮ ਸਤਿ ਆਦਿ ਦੇ ਧਾਰਮਿਕ ਅਤੇ ਸਮਾਜਿਕ ਪ੍ਰਭਾਵ ਹਨ।" ਪਰ ਭਾਜਪਾ ਦੇ ਧਾਰਮਿਕ ਨਾਹਰੇ 'ਜੈ ਸ਼੍ਰੀ ਰਾਮ ਨੂੰ ਆਪਣੀ ਪਾਰਟੀ ਦੇ ਨਾਹਰੇ ਦੇ ਤੌਰ ਉੱਤੇ ਗ਼ਲਤ ਤਰੀਕੇ ਨਾਲ ਵਰਤੋਂ ਕਰਕੇ ਧਰਮ ਨੂੰ ਰਾਜਨੀਤੀ ਲਈ ਵਰਤ ਰਹੀ ਹੈ।"


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mamata Banerjee says BJP is trying to spread fake news about West Bengal