ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਮਤਾ ਬੈਨਰਜੀ ਦਾ ਪੀਐਮ ਮੋਦੀ 'ਤੇ ਵੱਡਾ ਹਮਲਾ: ਤੁਸੀਂ ਭਾਰਤ ਦੇ PM ਹੋ ਜਾਂ ਪਾਕਿ ਦੇ ਅੰਬੈਂਡਸਰ?

ਨਾਗਰਿਕਤਾ ਸੋਧ ਕਾਨੂੰਨ ਅਤੇ ਐਨਆਰਸੀ ਦੇ ਵਿਵਾਦ ਦੇ ਵਿਚਕਾਰ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੱਡਾ ਹਮਲਾ ਬੋਲਿਆ ਹੈ। ਸਿਲੀਗੁੜੀ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਵਾਲ ਕੀਤਾ ਕਿ ਕੀ ਤੁਸੀਂ ਭਾਰਤ ਦੇ ਪ੍ਰਧਾਨ ਮੰਤਰੀ ਹੋ ਜਾਂ ਪਾਕਿਸਤਾਨ ਦੇ ਰਾਜਦੂਤ?

 

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਰਨਾਟਕ ਵਿੱਚ ਇੱਕ ਜਨਸਭਾ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਦਾ ਜ਼ਿਕਰ ਕੀਤਾ ਸੀ ਅਤੇ ਕਿਹਾ ਸੀ ਕਿ ਜਿਹੜੇ ਲੋਕ ਸੰਸਦ ਵਿਰੁੱਧ ਨਾਹਰੇਬਾਜ਼ੀ ਕਰ ਰਹੇ ਸਨ, ਉਨ੍ਹਾਂ ਨੂੰ ਪਾਕਿਸਤਾਨ ਵਿੱਚ ਅੱਤਿਆਚਾਰਾਂ ਵਿਰੁਧ ਨਾਹਰੇ ਲਾਉਣ ਦਾ ਸੁਝਾਅ ਦਿੱਤਾ ਸੀ।

 

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਸਿਲੀਗੁੜੀ ਵਿੱਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਭਾਰਤ ਇਕ ਵੱਡਾ ਦੇਸ਼ ਹੈ ਜਿਸ ਦਾ ਸੱਭਿਆਚਾਰ ਅਤੇ ਵਿਰਾਸਤ ਅਮੀਰ ਹੈ, ਤੁਸੀਂ ਸਾਡੇ ਦੇਸ਼ ਦੀ ਵਾਰ- ਵਾਰ ਪਾਕਿਸਤਾਨ ਨਾਲ ਤੁਲਨਾ ਕਿਉਂ ਕਰਦੇ ਹੋ? ਮਮਤਾ ਨੇ ਮੋਦੀ ਨੂੰ ਸਵਾਲ ਕੀਤਾ ਕਿ ਕੀ ਤੁਸੀਂ ਭਾਰਤ ਦੇ ਪ੍ਰਧਾਨ ਮੰਤਰੀ ਹੋ ਜਾਂ ਪਾਕਿਸਤਾਨ ਦੇ ਰਾਜਦੂਤ (ਰਾਜਦੂਤ)? ਤੁਸੀਂ ਹਰ ਮੁੱਦੇ 'ਤੇ ਪਾਕਿਸਤਾਨ ਦੀ ਵਡਿਆਈ ਕਿਉਂ ਕਰਦੇ ਹੋ?


ਸਿਟੀਜ਼ਨਸ਼ਿਪ ਸੋਧ ਕਾਨੂੰਨ ਅਤੇ ਐਨਆਰਸੀ ਦੇ ਵਿਵਾਦ 'ਤੇ ਮਮਤਾ ਬੈਨਰਜੀ ਨੇ ਕਿਹਾ ਕਿ ਇਹ ਸ਼ਰਮ ਦੀ ਗੱਲ ਹੈ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਵੀ ਸਾਨੂੰ ਆਪਣੀ ਨਾਗਰਿਕਤਾ ਸਾਬਤ ਕਰਨੀ ਹੋਵੇਗੀ। ਸਿਲੀਗੁੜੀ ਰੈਲੀ ਵਿੱਚ ਉਸ ਨੇ ਪੁੱਛਿਆ ਕਿ ਕੀ ਪ੍ਰਧਾਨ ਮੰਤਰੀ ਭਾਰਤ ਬਾਰੇ ਭੁੱਲ ਗਏ ਹਨ ਜਿਸ ਕਰਕੇ ਉਨ੍ਹਾਂ ਨੂੰ ਵਾਰ-ਵਾਰ ਪਾਕਿਸਤਾਨ ਬਾਰੇ ਗੱਲ ਕਰਨੀ ਪੈਂਦੀ ਹੈ।

 

ਮਮਤਾ ਬੈਨਰਜੀ ਨੇ ਲੋਕਾਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਮੈਂ ਸਿਟੀਜ਼ਨਸ਼ਿਪ ਸੋਧ ਕਾਨੂੰਨ ਅਤੇ ਐਨਆਰਸੀ ਵਿਰੁੱਧ ਲੜ ਰਹੀ ਹਾਂ। ਮੇਰੇ ਨਾਲ ਆਓ। ਮੈਂ ਸਾਰੇ ਲੋਕਾਂ ਨੂੰ ਅਪੀਲ ਕਰ ਰਹੀ ਹਾਂ ਕਿ ਉਹ ਸਾਡੇ ਲੋਕਤੰਤਰ ਨੂੰ ਬਚਾਉਣ ਲਈ ਅੱਗੇ ਆਉਣ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mamata Banerjee Sharp Attack on PM Narendra Modi Are you prime minister of India or ambassador of Pakistan