ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰ 'ਤੇ ਮਮਤਾ ਬੈਨਰਜੀ ਦਾ ਹਮਲਾ, ਤਾਜ਼ਾ ਹਾਲਾਤਾਂ ਨੂੰ ਦੱਸਿਆ 'ਸੁਪਰ ਐਮਰਜੈਂਸੀ'

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਦੇਸ਼ 'ਸੁਪਰ ਐਮਰਜੈਂਸੀ' ਤੋਂ ਲੰਘ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨਾਲ ਸੰਵਿਧਾਨ ਵੱਲੋਂ ਦਿੱਤੇ ਗਏ ਅਧਿਕਾਰਾਂ ਅਤੇ ਸੁਤੰਤਰਤਾ ਦੀ ਰਾਖੀ ਕਰਨ ਦੀ ਅਪੀਲ ਕੀਤੀ ਹੈ। 

 

ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਉੱਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਸੰਵਿਧਾਨਕ ਕਦਰਾਂ ਕੀਮਤਾਂ ਦੀ ਰਾਖੀ ਕਰਨ ਜਿਸ 'ਤੇ ਆਜ਼ਾਦ ਭਾਰਤ ਦੀ ਨੀਂਹ ਰੱਖੀ ਗਈ ਸੀ।

 

 

 

ਉਨ੍ਹਾਂ ਨੇ ਟਵੀਟ ਕੀਤਾ ਕਿ ਅੰਤਰਰਾਸ਼ਟਰੀ ਲੋਕਤੰਤਰ ਦਿਵਸ 'ਤੇ ਇਕ ਵਾਰ ਹੋਰ ਅਸੀਂ ਉਨ੍ਹਾਂ ਦੇ ਸੰਵਿਧਾਨਕ ਕਦਰਾਂ ਕੀਮਤਾਂ ਦੀ ਰੱਖਿਆ ਕਰਨ ਦਾ ਸੰਕਲਪ ਲਈਏ, ਜਿਸ ਉੱਤੇ ਦੇਸ਼ ਦੀ ਨੀਂਹ ਰੱਖੀ ਗਈ ਸੀ। 

 

ਉਨ੍ਹਾਂ ਕਿਹਾ ਕਿ ਸੁਪਰਐਮਰਜੈਂਸੀ ਦੇ ਦੌਰ ਵਿੱਚ ਸਾਨੂੰ ਉਹ ਸਾਰੀਆਂ ਚੀਜ਼ਾਂ ਕਰਨੀਆਂ ਚਾਹੀਦੀਆਂ ਹਨ ਜਿਸ ਨਾਲ ਅਸੀਂ ਸੰਵਿਧਾਨ ਵੱਲੋਂ ਦਿੱਤੇ ਗਏ ਅਧਿਕਾਰਾਂ ਅਤੇ ਆਜ਼ਾਦੀ ਦੀ ਰਾਖੀ ਕਰ ਸਕਦੇ ਹਾਂ।

 

ਤ੍ਰਿਣਮੂਲ ਕਾਂਗਰਸ ਮੁਖੀ ਕਈ ਵਾਰ ਕਹਿ ਚੁੱਕੀ ਹੈ ਕਿ ਦੇਸ਼ ਕੇਂਦਰ ਵਿੱਚ ਭਾਜਪਾ ਸਰਕਾਰ ਦੇ ਸ਼ਾਸਨ ਵਿੱਚ ਸੁਪਰ ਐਮਰਜੇਂਸੀ ਤੋਂ ਲੰਘ ਰਿਹਾ ਹੈ।

 

ਸੰਯੁਕਤ ਰਾਸ਼ਟਰ ਮਹਾਂ ਸਭਾ ਨੇ 2007 ਵਿੱਚ ਲੋਕਤੰਤਰ ਦੇ ਸਿਧਾਂਤਾਂ ਦਾ ਪ੍ਰਚਾਰ-ਪਸਾਰ ਕਰਨ ਲਈ ਹਰ ਸਾਲ 15 ਸਤੰਬਰ ਨੂੰ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਉਣ ਦਾ ਸਕੰਲਪ ਲਿਆ ਸੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Mamata Banerjee Target Centre Govt Over Democracy Constitution Guarantees