ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੰਦੋਲਨ ਕਰ ਰਹੇ ਡਾਕਟਰਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸਾਰੇ ਚਾਰ ਘੰਟੇ ਦੇ ਅੰਦਰ ਆਪਣਾ ਕੰਮ ਸ਼ੁਰੂ ਕਰ ਦੇਣ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਸਾਰੇ ਉਨ੍ਹਾਂ ਦੇ ਆਦੇਸ਼ ਦਾ ਪਾਲਣ ਨਹੀਂ ਕਰਦੇ ਤਾਂ ਫਿਰ ਕਾਰਵਾਈ ਲਈ ਤਿਆਰ ਰਹਿਣ।
ਵੀਰਵਾਰ ਨੂੰ ਜਿਸ ਸਮੇਂ ਮਮਤਾ ਬੈਨਰਜੀ ਕੋਲਕਾਤਾ ਦੇ ਐਸਐਸਕੇਐਮ ਹਸਪਤਾਲ ਗਈ ਸੀ ਉਨ੍ਹਾਂ ਨੂੰ ਜੂਨੀਅਰ ਡਾਕਟਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਡਾਕਟਰਾਂ ਨੇ ਉਨ੍ਹਾਂ ਦੇ ਸਾਹਮਣੇ ਨਾਅਰੇ ਲਗਾਏ – ‘ਅਸੀਂ ਨਿਆਂ ਚਾਹੁੰਦੇ ਹਾਂ।’
ਮਮਤਾ ਬੈਨਰਜੀ ਨੇ ਇਸ ਪ੍ਰਦਰਸ਼ਨ ਉਤੇ ਆਪਣੇ ਗੁੱਸੇ ਦਾ ਪ੍ਰਗਟਾਵਾ ਕਰਦੇ ਹੋਏ ਉਨ੍ਹਾਂ ਚਾਰ ਘੰਟੇ ਦੇ ਅੰਦਰ–ਅੰਦਰ ਕੰਮ ਉਤੇ ਵਾਪਸ ਆਉਣ ਦਾ ਹੁਕਮ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਸਟੈਪੇਂਡ ਦੇ ਲਈ ਹਰ ਇਕ ਡਾਕਟਰ ਨੂੰ 25 ਲੱਖ ਰੁਪਏ ਹੈ, ਉਸਦੇ ਬਾਵਜੂਦ ਕੰਮ ਤੋਂ ਭੱਜ ਰਹੇ ਹਨ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੀ ਉਹ ਡਾਕਟਰ ਹਨ।’
ਇਕ ਮਰੀਜ਼ ਦੀ ਮੌਤ ਦੇ ਬਾਅਦ ਉਸਦੇ ਪਰਿਵਾਰ ਮੈਂਬਰਾਂ ਵੱਲੋਂ ਕੀਤੇ ਗਏ ਦੁਰਵਿਵਹਾਰ ਨੂੰ ਲੈ ਕੇ ਜੂਨੀਅਰ ਡਾਕਟਰ ਹੜਤਾਲ ਉਤੇ ਪੂਰੀ ਸੁਰੱਖਿਆ ਦੀ ਮੰਗ ਕਰ ਰਹੇ ਹਨ। ਜੂਨੀਅਰ ਡਾਕਟਰਾਂ ਦੀ ਹੜਤਾਲ ਦੇ ਚਲਦੇ ਵੀਰਵਾਰ ਨੂੰ ਤੀਜੇ ਦਿਨ ਵੀ ਪੱਛਮੀ ਬੰਗਾਲ ਵਿਚ ਮੇਡੀਕੇਅਰ ਸਰਵਿਸ ਪੂਰੀ ਤਰ੍ਹਾਂ ਠੱਪ ਰਹੀ।