ਮਮਤਾ ਬੈਨਰਜੀ ਮੀਮ ਮਾਮਲੇ ਵਿੱਚ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਭਾਜਪਾ ਕਾਰਕੁੰਨ ਪ੍ਰਿਅੰਕਾ ਸ਼ਰਮਾ ਨੂੰ ਸ਼ਰਤ ਨਾਲ ਜ਼ਮਾਨਤ ਦੇ ਦਿੱਤੀ।
ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਸੀਂ ਉਨ੍ਹਾਂ ਨੂੰ ਜ਼ਮਾਨਤ ਦੇ ਸਕਦੇ ਹਾਂ ਪਰ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਹੋਵੇਗੀ।
SC grants bail to BJP activist Priyanka Sharma, waives apology condition
— ANI Digital (@ani_digital) May 14, 2019
Read @ANI Story | https://t.co/JwN1dyJ1WY pic.twitter.com/sWHP7qEtWu
ਦੱਸਣਯੋਗ ਹੈ ਕਿ ਪ੍ਰਿਅੰਕਾ ਸ਼ਰਮਾ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸ਼ਨਿੱਚਰਵਾਰ ਨੂੰ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਸਬੰਧਤ ਇੱਕ ਮੀਮ ਸ਼ੇਅਰ ਕਰਨ ਤੋਂ ਬਾਅਦ ਪ੍ਰਿਅੰਕਾ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਪ੍ਰਿਅੰਕਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਵਿੱਚ ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਸੰਜੀਵ ਖੰਨਾ ਸੁਣਵਾਈ ਲਈ ਤਿਆਰ ਹੋ ਗਏ। ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਹੈ ਕਿ ਉਹ ਬਾਜਪਾ ਨੌਜਵਾਨ ਇਕਾਈ ਦੀ ਕਾਰਕੁੰਨ ਦੀ ਜ਼ਮਾਨਤ ਪਟੀਸ਼ਨ ਉੱਤੇ ਮੰਗਲਵਾਰ ਨੂੰ ਸੁਣਵਾਈ ਕਰਨਗੇ।
ਤ੍ਰਿਣਮੂਲ ਸੁਪਰੀਮੋ ਦੇ ਕਥਿਤ ਅਪਮਾਨ ਕਾਰਨ ਗ੍ਰਿਫ਼ਤਾਰ ਕੀਤੀ ਗਈ ਪ੍ਰਿਅੰਕਾ ਸ਼ਰਮਾ ਦੀ ਮਾਂ ਨੇ ਐਤਵਾਰ ਨੂੰ ਦੋਸ਼ ਲਾਇਆ ਸੀ ਕਿ ਬੇਟੀ ਦੀ ਗ੍ਰਿਫ਼ਤਾਰੀ ਤ੍ਰਿਣਮੂਲ ਕਾਂਗਰਸ ਦੇ ਹੁਕਮ ਉੱਤੇ ਹੋਈ ਹੈ, ਕਿਉਂਕਿ ਉਹ ਭਾਜਪਾ ਲਈ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਸਾਜਸ਼ ਦਾ ਹਿੱਸਾ ਹੈ।