ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨੀਤੀ ਕਮਿਸ਼ਨ ਦੀ ਮੀਟਿੰਗ ’ਚ ਸ਼ਾਮਲ ਨਹੀਂ ਹੋਵੇਗੀ ਮਮਤਾ

ਨੀਤੀ ਕਮਿਸ਼ਨ ਦੀ ਮੀਟਿੰਗ ’ਚ ਸ਼ਾਮਲ ਨਹੀਂ ਹੋਵੇਗੀ ਮਮਤਾ

ਨੀਤੀ ਕਮਿਸ਼ਨ ਦੀ 15 ਜੂਨ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਹੋਣ ਵਾਲੀ ਮੀਟਿੰਗ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹਿੱਸਾ ਨਹੀਂ ਲਵੇਗੀ। ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖਕੇ ਉਨ੍ਹਾਂ ਇਸ ਗੱਲ ਸਬੰਧੀ ਜਾਣਕਾਰੀ ਦਿੱਤੀ ਹੈ।

 

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਦੇ ਹੋਏ ਕਿਹਾ ਕਿ ਨੀਤੀ ਕਮਿਸ਼ਨ ਕੋਲ ਵਿੱਤੀ ਅਧਿਕਾਰ ਨਹੀਂ ਹਨ ਅਤੇ ਨਾ ਹੀ ਸੂਬੇ ਦੀ ਮਦਦ ਕਰਨ ਦਾ ਕਮਿਸ਼ਨ ਕੋਲ ਅਧਿਕਾਰ ਹੈ। ਅਜਿਹੇ ਵਿਚ ਮੀਟਿੰਗ ਵਿਚ ਸ਼ਾਮਲ ਹੋਣਾ ਮੇਰੇ ਲਈ ਬੇਅਰਥ ਹੈ।

 

 

ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਲਗਾਤਾਰ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਸੀ। ਉਥੇ 42 ਲੋਕ ਸਭਾ ਸੀਟਾਂ ਵਿਚੋਂ ਭਾਜਪਾ ਨੂੰ 2019 ਦੇ ਲੋਕ ਸਭਾ ਚੋਣ ਵਿਚ ਸ਼ਾਨਦਾਰ 18 ਸੀਟਾਂ ਮਿਲੀਆਂ ਹਨ, ਜਿਨ੍ਹਾਂ ਨੇ 2014 ਦੇ ਚੋਣ ਵਿਚ ਸਿਰਫ 2 ਸੀਟਾਂ ਜਿੱਤੀਆਂ ਸਨ। ਜਦੋਂ ਕਿ ਮਮਤਾ ਦੇ ਗੜ੍ਹ ਬੰਗਾਲ ਵਿਚ ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mamta Banerjee writes to PM Modi says will not come to attend Niti Aaayog meeting