ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਨੌਜਵਾਨ ਨੇ ਕਥਿਤ ਰੂੁਪ ਨਾਲ ਪ੍ਰੇਮ ਪ੍ਰਸੰਗ ਕਾਰਨ ਇੱਕ ਲੜਕੀ ਅਤੇ ਉਸ ਦੀ ਮਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਬਾਅਦ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਆਪਣੀ ਜਾਨ ਦੇ ਦਿੱਤੀ।
ਪੁਲਿਸ ਇੰਸਪੈਕਟਰ ਗਣੇਸ਼ ਪ੍ਰਸਾਦ ਸਾਹਾ ਨੇ ਕਿਹਾ ਕਿ ਸੋਮਵਾਰ ਦੁਪਹਿਰ ਗਿਰਵਾਂ ਕਸਬੇ ਵਿੱਚ ਕਾਲੀ ਮੰਦਰ ਪਿੱਛੇ ਸੁਧਾਂਸ਼ੂ ਮਿਸ਼ਰਾ (32) ਨਾਮ ਦੇ ਨੌਜਵਾਨ ਨੇ ਅੰਜੂ ਆਰਖ (22) ਨਾਮ ਦੀ ਲੜਕੀ ਅਤੇ ਉਸ ਦੀ ਮਾਂ ਤੁਲਸਾ (45) ਦਾ ਪਹਿਲਾਂ ਪਿਸਤੌਲ ਨਾਲ ਗੋਲੀ ਮਾਰ ਕੇ ਕਤਲ ਕਰ ਦਿੱਤਾ। ਬਾਅਦ ਵਿੱਚ ਉਸੇ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਪ੍ਰੇਮ ਪ੍ਰਸੰਗ ਦਾ ਮਾਮਲਾ ਸਾਹਮਣੇ ਆਇਆ ਹੈ। ਡੀਆਈਜੀ ਬਾਂਦਾ ਨੇ ਵੀ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਹੈ ਅਤੇ ਨਿਰਦੇਸ਼ ਜਾਰੀ ਕੀਤੇ ਹਨ। ਲੜਕੀ, ਉਸ ਦੀ ਮਾਂ ਅਤੇ ਨੌਜਵਾਨ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜੇ ਦਿੱਤੀਆਂ ਹਨ। ਮਾਮਲੇ ਦੀ ਜਾਂਚ ਜਾਰੀ ਹੈ।