ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਦੀ ਜ਼ਫ਼ਰਾਬਾਦ ਹਿੰਸਾ ਦੌਰਾਨ ਨੌਜਵਾਨ ਨੇ ਪੁਲਿਸ ਮੁਲਾਜ਼ਮ 'ਤੇ ਤਾਨੀ ਪਿਸਤੌਲ 

ਉੱਤਰ-ਪੂਰਬੀ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਸਮਰਥਨ ਅਤੇ ਵਿਰੋਧ ਵਿੱਚ ਹਿੰਸਾ ਦੌਰਾਨ ਇੱਕ ਨੌਜਵਾਨ ਨੇ ਇੱਕ ਪੁਲਿਸ ਮੁਲਾਜ਼ਮ ਉੱਤੇ ਪਿਸਤੌਲ ਤਾਨ ਦਿੱਤੀ। ਇਸ ਤੋਂ ਬਾਅਦ ਉਸਨੇ ਫਾਇਰ ਵੀ ਕੀਤਾ। ਵੀਡੀਓ ਵਿੱਚ ਨੌਜਵਾਨ ਪੁਲਿਸ ਮੁਲਾਜ਼ਮ ਵੱਲ ਭੱਜਦਾ ਹੋਇਆ ਦਿਖਾਈ ਦੇ ਰਿਹਾ ਹੈ।


ਵੀਡੀਓ ਦੇ ਅਨੁਸਾਰ, ਹਿੰਸਾ ਦੌਰਾਨ ਜ਼ਫਰਾਬਾਦ ਵਿੱਚ ਨੌਜਵਾਨ ਨੇ ਗੋਲੀਆਂ ਚਲਾਈਆਂ। ਸੜਕ ਦੇ ਆਸ ਪਾਸ ਪੱਥਰ ਵੀ ਵੇਖੇ ਗਏ। ਦਿੱਲੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ 'ਤੇ ਭਰੋਸਾ ਨਾ ਕਰਨ ਅਤੇ ਹਿੰਸਾ ਦੇ ਮੱਦੇਨਜ਼ਰ ਸ਼ਾਂਤੀ ਬਣਾਈ ਰੱਖਣ। ਜ਼ਫ਼ਰਾਬਾਦ ਹਿੰਸਾ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਮਾਰਿਆ ਗਿਆ ਹੈ।

 

ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਖੇਤਰ ਵਿੱਚ ਸੀਆਰਪੀਸੀ ਦੀ ਧਾਰਾ 144 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਕਰ ਦਿੱਤੇ ਗਏ ਹਨ। ਇਸ ਤਹਿਤ, ਚਾਰ ਜਾਂ ਵੱਧ ਲੋਕਾਂ ਨੂੰ ਇਕ ਜਗ੍ਹਾ 'ਤੇ ਇਕੱਠੇ ਹੋਣ ਦੀ ਮਨਾਹੀ ਹੈ। ਪੁਲਿਸ ਨੇ ਕਿਹਾ ਕਿ ਉੱਤਰ ਪੂਰਬੀ ਦਿੱਲੀ ਦੇ ਖੇਤਰਾਂ, ਖ਼ਾਸਕਰ ਮੌਜਪੁਰ, ਕਰਦਮਪੁਰੀ, ਚੰਦ ਬਾਗ਼ ਅਤੇ ਦਿਆਲਪੁਰ ਵਿੱਚ ਹਿੰਸਾ ਅਤੇ ਅੱਗ ਲਗਾਉਣ ਦੀਆਂ ਕੁਝ ਘਟਨਾਵਾਂ ਵਾਪਰੀਆਂ ਹਨ।

 

ਪੁਲਿਸ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਅਤੇ ਖ਼ਾਸਕਰ ਉੱਤਰ ਪੂਰਬੀ ਜ਼ਿਲ੍ਹੇ ਦੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਅਫਵਾਹਾਂ 'ਤੇ ਭਰੋਸਾ ਨਾ ਕਰਨ ਦੀ ਅਪੀਲ ਕੀਤੀ ਹੈ। ਮੀਡੀਆ ਨੂੰ ਅਜਿਹੀਆਂ ਤਸਵੀਰਾਂ ਦਾ ਪ੍ਰਸਾਰਣ ਨਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ ਜਿਸ ਨਾਲ ਸਥਿਤੀ ਹੋਰ ਵਿਗੜ ਜਾਵੇ। 

 

ਉਨ੍ਹਾਂ ਕਿਹਾ ਕਿ ਸਥਿਤੀ ਨੂੰ ਆਮ ਬਣਾਉਣ ਲਈ ਦਿੱਲੀ ਪੁਲਿਸ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਉੱਤਰ ਪੂਰਬੀ ਜ਼ਿਲ੍ਹੇ ਦੇ ਪ੍ਰਭਾਵਿਤ ਖੇਤਰ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:man did firing in delhi Jaffrabad during caa violence and shows pistol to policemen watch video