ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA Support ਰੈਲੀ ਤੋਂ ਪਰਤ ਰਹੇ ਵਿਅਕਤੀ ਨੂੰ ਤੇਜ਼ ਹਥਿਆਰਾਂ ਨਾਲ ਵੱਢਿਆ

ਸਿਟੀਜ਼ਨਸ਼ਿਪ ਸੋਧ ਐਕਟ (ਸੀ.ਏ.ਏ.) ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਫਿਰਕੂਵਾਦੀ ਤਾਕਤਾਂ ਹਿੰਸਾ ਨੂੰ ਬੰਦ ਕਰਨ ਦਾ ਨਾਂ ਨਹੀਂ ਲੈ ਰਹੀਆਂ। ਕਰਨਾਟਕ ਦੇ ਸ਼ਹਿਰ ਬੰਗਲੁਰੂ ਵਿੱਚ ਸੀਏਏ ਦੇ ਸਮਰਥਨ ਚ ਐਤਵਾਰ ਨੂੰ ਆਯੋਜਿਤ ਰੈਲੀ ਤੋਂ ਵਾਪਸ ਪਰਤ ਰਹੇ ਇੱਕ ਵਿਅਕਤੀ ’ਤੇ ਜਾਨਲੇਵਾ ਹਮਲੇ ਦੀ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪੀੜਤ ਦੀ ਪਛਾਣ ਵਰੁਣ ਵਜੋਂ ਹੋਈ ਹੈ।

 

ਜਾਣਕਾਰੀ ਮੁਤਾਬਕ ਬੰਗਲੌਰ ਦੇ ਡੀਸੀਪੀ ਵੈਸਟ ਬੀ ਰਮੇਸ਼ ਨੇ ਐਤਵਾਰ ਨੂੰ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਵਰੁਣ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਚ ਇੱਕ ਰੈਲੀ ਤੋਂ ਵਾਪਸ ਪਰਤ ਰਿਹਾ ਸੀ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

 

ਪੁਲਿਸ ਨੇ ਕਿਹਾ ਕਿ ਹਮਲੇ ਚ ਵਰੁਣ ਖੂਨੋਖੂਨ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਨੇ ਵਰੁਣ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੁਲਿਸ ਦੋਸ਼ੀਆਂ ਦੀ ਭਾਲ ਚ ਜੁੱਟ ਗਈ ਹੈ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:man returning from CAA Support Rally attacked With Sharp weapons