ਮੱਧ ਪ੍ਰਦੇਸ਼ ਵਿੱਚ ਮੰਦਸੌੜ ਦੀ ਇਕ ਵਿਸ਼ੇਸ਼ ਅਦਾਲਤ ਨੇ ਅੱਠ ਸਾਲ ਦੀ ਲੜਕੀ ਨੂੰ ਅਗਵਾ ਕਰਨ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਕਰਨ ਦੇ ਦੋਸ਼ ਵਿਚ ਦੋ ਨੌਜਵਾਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ।
ਨਿਊਜ਼ ਏਜੰਸੀ ਭਾਸ਼ਾ ਦੇ ਅਨੁਸਾਰ ਅਦਾਲਤ ਨੇ ਇਸ ਮਾਮਲੇ ਵਿਚ ਦੋਵਾਂ ਨੌਜਵਾਨਾਂ ਨੂੰ ਬਲਾਤਕਾਰ ਦਾ ਦੋਸ਼ੀ ਪਾਇਆ। ਇਹ ਕੇਸ ਫਾਸਟ ਟਰੈਕ ਕੋਰਟ ਨੂੰ ਦਿੱਤਾ ਗਿਆ ਸੀ। ਅਦਾਲਤ ਨੇ ਦੋ ਮਹੀਨਿਆਂ ਦੇ ਅੰਦਰ ਹੀ ਕੇਸ ਦੀ ਸੁਣਵਾਈ ਕਰਕੇ ਦੋ ਨੌਜਵਾਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ।
ਲੜਕੀ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਦੀ ਪਛਾਣ ਇਰਫਾਨ ਅਤੇ ਆਸਿਫ ਵਜੋਂ ਹੋਈ ਹੈ।
ਕੀ ਸੀ ਪੂਰਾ ਮਾਮਲਾ
ਮੰਦਸੌਰ ਵਿੱਚ 26 ਜੂਨ ਦੀ ਸ਼ਾਮ ਨੂੰ ਇੱਕ ਬੱਚੀ ਸਕੂਲ ਦੀ ਛੁੱਟੀ ਤੋਂ ਬਾਅਦ ਲਾਪਤਾ ਹੋ ਗਈ ਸੀ। 27 ਜੂਨ ਨੂੰ ਉਹ ਝਾੜਿਆਂ ਪਿੱਛੇ ਲਹੂ-ਲੁਹਾਣ ਪਾਈ ਗਈ। ਪੁਲਿਸ ਨੇ ਦੋਸੀਆਂ ਨੂੰ ਗ੍ਰਿਫਤਾਰ ਕੀਤਾ। ਜਿਸਤੋਂ ਬਾਅਦ ਲੋਕ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਮੰਗ ਕਰਦੇ ਹੋਏ ਸੜਕਾਂ 'ਤੇ ਉੱਤਰੇ ਸਨ।