ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਨਜਿੰਦਰ ਸਿੰਘ ਸਿਰਸਾ ਬਣੇ DSGMC ਦੇ ਨਵੇਂ ਪ੍ਰਧਾਨ

DSGMC ਦੇ ਨਵੇਂ ਅਹੁਦੇਦਾਰਾਂ ਦੀ ਟੀਮ

ਸ੍ਰੀ ਮਨਜਿੰਦਰ ਸਿੰਘ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੇ ਪ੍ਰਧਾਨ ਚੁਣ ਲਏ ਗਏ ਹਨ। ਸ੍ਰੀ ਸਿਰਸਾ ਦਿੱਲੀ ਦੇ ਰਾਜੌਰੀ ਗਾਰਡਨ ਇਲਾਕੇ ਤੋਂ ਭਾਜਪਾ ਦੇ ਵਿਧਾਇਕ ਵੀ ਹਨ।

 

 

ਅੱਜ ਅਦਾਲਤੀ ਫ਼ੈਸਲੇ ਤੋਂ ਬਾਅਦ ਹੋਈ ਚੋਣ ਪਿੱਛੋਂ ਬੀਬੀ ਰਣਜੀਤ ਕੌਰ ਸੀਨੀਅਰ ਮੀਤ ਪ੍ਰਧਾਨ ਸ੍ਰੀ ਕੁਲਵੰਤ ਸਿੰਘ ਬਾਠ ਮੀਤ ਪ੍ਰਧਾਨ ਚੁਣੇ ਗਏ ਹਨ। ਇੰਝ ਹੀ ਸ੍ਰੀ ਹਰਮੀਤ ਸਿੰਘ ਕਾਲਕਾ ਦਿੱਲੀ ਦੀ ਇਸ ਮੁੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ ਹਨ।

 

 

ਸ੍ਰੀ ਹਰਵਿੰਦਰ ਸਿੰਘ ਕੇਪੀ ਸੰਯੁਕਤ ਸਕੱਤਰ ਚੁਣੇ ਗਏ ਹਨ। ਇੰਝ ਹੀ 10 ਮੈਂਬਰੀ ਕਾਰਜਕਾਰਨੀ ਵਿੱਚ ਹਰਿੰਦਰਪਾਲ ਸਿੰਘ, ਐੱਮਪੀਐੱਸ ਚੱਢਾ, ਪਰਮਜੀਤ ਸਿੰਘ ਚੰਡਿਹੋਕ, ਕੁਲਦੀਪ ਸਿੰਘ ਸਾਹਨੀ, ਜਗਦੀਪ ਸਿੰਘ ਕਾਹਲੋਂ, ਭੁਪਿੰਦਰ ਸਿੰਘ ਭੁੱਲਰ, ਵਿਕਰਮ ਸਿੰਘ ਰੋਹਿਣੀ, ਮਲਕਿੰਦਰ ਸਿੰਘ, ਜਤਿੰਦਰ ਸਿੰਘ ਸਾਹਨੀ ਤੇ ਪਰਮਜੀਤ ਸਿੰਘ ਰਾਣਾ ਸ਼ਾਮਲ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manjinder Singh Sirsa is new DSGMC New President