ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਦਿੱਲੀ ਅਸੈਂਬਲੀ `ਚ ਮਨਜਿੰਦਰ ਸਿੰਘ ਸਿਰਸਾ ਦੀ ਪੱਗ ਜਬਰੀ ਲਾਹੀ’

‘ਦਿੱਲੀ ਅਸੈਂਬਲੀ `ਚ ਮਨਜਿੰਦਰ ਸਿੰਘ ਸਿਰਸਾ ਦੀ ਪੱਗ ਜਬਰੀ ਲਾਹੀ’

ਦਿੱਲੀ ਤੋਂ ਭਾਜਪਾ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਦੋਸ਼ ਲਗਾਇਆ ਕਿ ਹੈ ਕਿ ਵਿਧਾਨ ਸਭਾ `ਚੋਂ ਜਦੋਂ ਮਾਰਸ਼ਲਾਂ ਵੱਲੋਂ ਉਸ ਨੂੰ ਜ਼ਬਰਦਸਤੀ ਬਾਹਰ ਕੱਢਿਆ ਜਾ ਰਿਹਾ ਸੀ ਤਾਂ ਉਸਦੀ ਪੱਗ ਉਤਾਰੀ ਗਈ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਇਸ ਦਾ ਖੰਡਨ ਕੀਤਾ। 


ਹਾਊਸ ਦੇ ਬਾਹਰ ਮੀਡੀਆ ਨਾਲ ਗੱਲ ਕਰਦੇ ਹੋਏ ਸਿਰਸਾ ਨੇ ਕਿਹਾ ਕਿ ਵਿਧਾਨ ਸਭਾ `ਚੋਂ ਉਸ ਨੂੰ ਬਾਹਰ ਕੱਢਿਆ ਜਾ ਰਿਹਾ ਸੀ ਤਾਂ ਉਸਦੀ ਪੱਗ ਉਤਾਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸੈਸ਼ਨ ਨੂੰ ਮੁਅੱਤਲ ਕਰ ਦਿੱਤਾ ਗਿਆ। 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/


ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਨੇ ਕਿਹਾ ਕਿ ਸਿਰਸਾ ਨੇ ਆਪਣੀ ਪੱਗ ਆਪ ਆਪਣੇ ਹੱਥ ਨਾਲ ਉਤਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿਰਸਾ ਨੂੰ ਮਾਰਸ਼ਲਾਂ ਵੱਲੋਂ ਬਾਹਰ ਜਾਣ ਲਈ ਕਿਹਾ ਜਾ ਰਿਹਾ ਸੀ ਤਾਂ ਉਨ੍ਹਾਂ ਆਪਣੀਆਂ ਲੱਤਾਂ ਕੁਰਸੀ `ਚ ਫਸਾ ਲਈਆਂ। 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT


ਇਸ ਦੌਰਾਨ ਸਪੀਕਰ ਰਾਮ ਨਿਵਾਸ ਗੋਇਲ ਨੇ ਵਿਰੋਧੀ ਪਾਰਟੀ ਦੇ ਵਿਧਾਇਕ ਵੱਲੋਂ ਕੀਤੀ ਗਈ ਅਜਿਹੀ ਕਾਰਵਾਈ ਦੀ ਨਿਖੇਧੀ ਕੀਤੀ, ਉਨ੍ਹਾਂ ਇਹ ਮਾਮਲਾ ਮਰਿਆਦਾ ਕਮੇਟੀ ਨੂੰ ਸੌਂਪ ਦਿੱਤਾ। 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manjinder Singh Sirsa turban romed in Delhi Assembly