ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੱਜਣ ਕੁਮਾਰ ਨੂੰ ਮਿਲੀ ਸਜ਼ਾ ’ਤੇ ਮਨਜਿੰਦਰ ਸਿੰਘ ਸਿਰਸਾ ਨੇ ਦਿੱਤਾ ਬਿਆਨ

ਕੋਰਟ ਦੇ ਫੈਸਲੇ ਤੇ ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਅਸੀਂ ਕੋਰਟ ਦਾ ਧੰਨਵਾਦ ਕਰਦੇ ਹਾਂ ਕਿ ਉਨ੍ਹਾਂ ਨੇ ਸਾਨੂੰ ਇਨਸਾਫ ਦਿੱਤਾ। ਉਨ੍ਹਾਂ ਕਿਹਾ ਕਿ ਸਾਡੀ ਜੰਗ ਜਾਰੀ ਰਹੇਗੀ ਜਦੋਂ ਤੱਕ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਨੂੰ ਫਾਂਸੀ ਦੀ ਸਜ਼ਾ ਨਹੀਂ ਦਿੱਤੀ ਜਾਂਦੀ ਅਤੇ ਗਾਂਧੀ ਪਰਿਵਾਰ ਨੂੰ ਅਦਾਲਤ ਲਿਜਾ ਕੇ ਜੇਲ੍ਹ ਪਹੁੰਚਾਉਣ ਤੱਕ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ।

 

ਦੱਸਣਯੋਗ ਹੈ ਕਿ 1984 ਸਿੱਖ ਕਤਲੇਆਮ ਮਾਮਲੇ ਚ ਦਿੱਲੀ ਹਾਈਕੋਰਟ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ। ਦਿੱਲੀ ਹਾਈਕੋਰਟ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਪਰਾਧਿਕ ਸ਼ਾਜਿਸ਼ ਕਰਨ, ਦੁਸ਼ਮਣੀ ਨੂੰ ਵਾਧਾ ਦੇਣਾ, ਫਿਰਕੂਵਾਦ ਵਿਚਾਰਾਂ ਖਿਲਾਫ ਕਾਰਗੁਜ਼ਾਰੀ ਕਰਨ ਦਾ ਦੋਸ਼ੀ ਕਰਾਰ ਦਿੱਤਾ। ਹਾਈਕੋਰਟ ਨੇ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਇਸ ਮਾਮਲੇ ਚ ਸੱਜਣ ਕੁਮਾਰ ਨੂੰ ਸਰੰਡਰ ਕਰਨ ਲਈ 31 ਦਸੰਬਰ ਤੱਕ ਦਾ ਸਮਾਂ ਦਿੱਤਾ ਹੈ।

 

ਹੇਠਲੀ ਅਦਾਲਤ ਨੇ ਸੱਜਣ ਕੁਮਾਰ ਨੂੰ ਰਿਹਾ ਕਰ ਦਿੱਤਾ ਸੀ। ਜਿਸਦੇ ਖਿਲਾਫ ਪੀੜਤ ਪੱਖ ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਹਾਈਕੋਰਟ ਚ ਅਪੀਲ ਕੀਤੀ ਸੀ। ਸੀਬੀਆਈ ਅਤੇ ਕਤਲੇਆਮ ਪੀੜਤਾਂ ਦੀ ਅਪੀਲ ਤੇ ਹਾਈਕੋਰਟ ਨੇ 29 ਅਕਤੂਬਰ ਨੂੰ ਦਲੀਲਾਂ ਸੁਣਨ ਮਗਰੋਂ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

 

ਜਸਟਿਸ ਐਸ ਮੁਰਲੀਧਰ ਅਤੇ ਜਸਟਿਸ ਵਿਨੋਦ ਗੋਇਲ ਦੀ ਬੈਂਚ ਨੇ ਸੋਮਵਾਰ ਨੂੰ ਸੱਜਣ ਕੁਮਾਰ ਨੂੰ ਕਤਲੇਆਮ ਲਈ ਭੀੜ ਨੂੰ ਭੜਕਾਉਣ ਅਤੇ ਸਾਜਿਸ਼ ਕਰਨ ਦਾ ਦੋਸ਼ੀ ਕਰਾਰ ਦਿੱਤਾ। ਹਾਈਕੋਰਟ ਨੇ ਆਪਣੇ ਫੈਸਲੇ ਚ ਕਿਹਾ ਕਿ ਦੋਸ਼ੀ ਸੱਜਣ ਕੁਮਾਰ ਸਾਰੀ ਉਮਰ ਜੇਲ੍ਹ ਚ ਰਹਿਣਗੇ। ਇਸ ਮਾਮਲੇ ਚ ਹਾਈਕੋਰਟ ਨੇ ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ, ਰਿਟਾਇਅਰਡ ਸਾਬਕਾ ਜਲ ਸੈਨਾ ਅਫਸਰ ਭਾਗਮਲ ਅਤੇ ਤਿੰਨ ਹੋਰਨਾਂ ਨੂੰ ਦੋਸ਼ੀ ਬਰਕਰਾਰ ਰੱਖਿਆ ਹੈ। ਅਦਾਲਤ ਨੇ ਇਸ ਮਾਮਲੇ ਚ ਸੱਜਣ ਕੁਮਾਰ ’ਤੇ 5 ਲੱਖ ਰੁਪਏ ਦਾ ਜੁਰਮਾਨਾ ਵੀ ਠੋਕਿਆ ਹੈ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਹੋਰਨਾਂ ਦੋਸ਼ੀਆਂ ਤੇ ਲਗਾਇਆ ਹੈ।

 

 

ਪਿਛਲੇ ਮਹੀਨੇ ਪਟਿਆਲਾ ਹਾਊਸ ਕੋਰਟ ਚ ’84 ਸਿੱਖ ਕਤਲੇਆਮ ਮਾਮਲੇ ਚ ਗਵਾਹ ਚਾਮ ਕੌਰ ਨੇ ਸੱਜਣ ਕੁਮਾਰ ਨੂੰ ਪਛਾਣ ਲਿਆ ਸੀ। ਸੱਜਣ ਕੁਮਾਰ ਦੀ ਪਛਾਣ ਕਰਦਿਆਂ ਚਾਮ ਕੌਰ ਨੇ ਕਿਹਾ ਸੀ ਕਿ ਇਹ ਉਹੀ ਵਿਅਕਤੀ ਹੈ ਜਿਸਨੇ ਭੀੜ ਨੂੰ ਭੜਕਾਇਆ ਸੀ।

 

ਦੱਸਣਯੋਗ ਹੈ ਕਿ ਸਾਲ 1984 ਚ 31 ਅਕਤੂਬਰ ਨੂੰ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਸੁਰੱਖਿਆ ਕਰਮੀਆਂ ਦੁਆਰਾ ਕਤਲ ਕਰਨ ਮਗਰੋਂ ਸਿੱਖ ਕਤਲੇਆਮ ਦਾ ਦਰਦਨਾਕ ਘੱਲੁਘਾਰਾ ਵਾਪਰਿਆ ਸੀ। ਇਹ ਮਾਮਲਾ ਦਿੱਲੀ ਕੈਂਟ ਚ 5 ਸਿੱਖਾਂ ਦੇ ਕਤਲ ਦੇ ਮਾਮਲੇ ਨਾਲ ਜੁੜਿਆ ਹੈ।

 

ਦਿੱਲੀ ਕੈਂਟ ਦੇ ਰਾਜਨਗਰ ਇਲਾਕੇ ਚ 5 ਸਿੱਖਾਂ ਕਹਿਰ ਸਿੰਘ, ਗੁਰਪ੍ਰੀਤ ਸਿੰਘ, ਰਘੁਵਿੰਦਰ ਸਿੰਘ, ਨਰੇਂਦਰ ਸਿੰਘ ਅਤੇ ਕੁਲਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਸਿ਼ਕਾਇਤਕਰਤਾ ਅਤੇ ਚਸ਼ਮਦੀਤ ਗਵਾਹ ਜਗਦੀਸ਼ ਕੌਰ ਕਹਿਰ ਸਿੰਘ ਦੀ ਪਤਨੀ ਗੁਰਪ੍ਰੀਤ ਸਿੰਘ ਦੀ ਮਾਂ ਸੀ। ਰਘੁਵਿੰਦਰ, ਨਰਿੰਦਰ ਅਤੇ ਕੁਲਦੀਪ ਉਨ੍ਹਾਂ ਦੇ ਹੋਰ ਮਾਮਲਿਆਂ ਦੇ ਇੱਕ ਹੋਰ ਗਵਾਹ ਜਗਸ਼ੇਰ ਸਿੰਘ ਦੇ ਭਰਾ ਸਨ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manjinder Singh Sirsas statement on Sajjan Kumars acquittal