ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਨਜੀਤ ਸਿੰਘ ਜੀ.ਕੇ. ਨੂੰ ਅਕਾਲੀ ਦਲ 'ਚੋਂ ਕੱਢਿਆ

ਮਨਜੀਤ ਸਿੰਘ ਜੀ.ਕੇ. ਨੂੰ ਅਕਾਲੀ ਦਲ 'ਚੋਂ ਕੱਢਿਆ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਅੱਜ ਪਾਰਟੀ ’ਚੋਂ ਕੱਢ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਐੱਮਪੀ ਬਲਵਿੰਦਰ ਸਿੰਘ ਭੂੰਦੜ ਨੇ ਕਰ ਦਿੱਤੀ ਹੈ।

 

 

ਚੇਤੇ ਰਹੇ ਕਿ ਸ੍ਰੀ ਜੀਕੇ ਨੇ ਪਿੱਛੇ ਜਿਹੇ ਸੁਆਲ ਕੀਤਾ ਸੀ ਕਿ ਆਖ਼ਰ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕਾਰਗੁਜ਼ਾਰੀ ਇੰਨੀ ਮਾੜੀ ਕਿਉਂ ਰਹੀ ਹੈ।

 

 

ਇੱਥੇ ਵਰਨਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਕੋਰ ਕਮੇਟੀ ਨੇ ਕੱਲ੍ਹ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ ਇੱਕ ਖ਼ਾਸ ਮੀਟਿੰਗ ਦੌਰਾਨ ਸ੍ਰੀ ਜੀਕੇ ਦੇ ਕਈ ਕਥਿਤ ਘੁਟਾਲ਼ੇ ਤੇ ‘ਧਨ ਦੇ ਗ਼ਬਨ’ ਗਿਣਵਾਏ ਸਨ। ਇਨ੍ਹਾਂ ਕਥਿਤ ਘੁਟਾਲ਼ਿਆਂ ਬਾਰੇ ਬਾਕਾਇਦਾ ਮਤੇ ਪਾਸ ਕੀਤੇ ਗਏ ਸਨ।

 

 

ਇਨ੍ਹਾਂ ਮਤਿਆਂ ਦੇ ਜਵਾਬ ਵਿੱਚ ਸ੍ਰੀ ਮਨਜੀਤ ਸਿੰਘ ਜੀਕੇ ਨੇ ਪਹਿਲਾਂ ਅੱਜ ਕਿਹਾ ਸੀ ਕਿ ਅਜਿਹਾ ਕੁਝ ਉਨ੍ਹਾਂ ਦਾ ਅਕਸ ਵਿਗਾੜਨ ਦੀ ਸਾਜ਼ਿਸ਼ ਅਧੀਨ ਕੀਤਾ ਜਾ ਰਿਹਾ ਹੈ। ਉਨ੍ਹਾਂ ਅਜਿਹਾ ਮਤਾ ਪਾਸ ਕਰਨ ਦੇ ਸਮੇਂ ਉੱਤੇ ਵੀ ਸੁਆਲ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਇਸ ਵੇਲੇ ਜਦੋਂ ਦੇਸ਼ ਭਰ ਵਿੱਚ ਮੋਦੀ–ਲਹਿਰ ਚੱਲ ਰਹੀ ਸੀ ਤੇ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਰੋਧੀ ਵੀ ਕੁਝ ਭਾਰੂ ਸੀ; ਅਜਿਹੇ ਵੇਲੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਪੰਥਕ ਵੋਟਾਂ ਨਹੀਂ ਮਿਲ ਸਕੀਆਂ ਤੇ ਉਨ੍ਹਾਂ ਦੀ ਕਾਰਗੁਜ਼ਾਰੀ ਵਧੀਆ ਨਹੀਂ ਹੋ ਸਕੀ।

 

 

ਸ੍ਰੀ ਜੀ ਕੇ ਨੇ ਕਿਹਾ ਸੀ ਕਿ ਉਹ ਤਾਂ ਪਿਛਲੇ ਵਰ੍ਹੇ 7 ਦਸੰਬਰ ਨੂੰ ਹੀ ਆਪਣਾ ਅਸਤੀਫ਼ਾ ਸੌਂਪ ਚੁੱਕੇ ਹਨ ਤੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤਿਆਗ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਦਰਅਸਲ, ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਹੁਣ ਲੋਕ ਸਭਾ ਚੋਣਾਂ ’ਚ ਹੋਈ ਹਾਰ ਦੇ ਕਾਰਨਾਂ ਬਾਰੇ ਪੁੱਛੇ ਜਾ ਰਹੇ ਸੁਆਲਾਂ ਦਾ ਜੁਆਬ ਨਹੀਂ ਦੇਣਾ ਚਾਹ ਰਹੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manjit Singh GK expelled from Shiromani Akali Dal