ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਧਾਨ ਮੰਤਰੀ ਮੋਦੀ ਨੂੰ ਮਨਮੋਹਨ ਦੀ ਸਲਾਹ: ਬੋਲਣ ਲੱਗੇ ਥੋੜ੍ਹਾਂ ਸਬਰ ਰੱਖੋ

ਪ੍ਰਧਾਨ ਮੰਤਰੀ ਮੋਦੀ ਨੂੰ ਮਨਮੋਹਨ ਦੀ ਸਲਾਹ: ਬੋਲਣ ਲੱਗੇ ਥੋੜ੍ਹਾਂ ਸਬਰ ਰੱਖੋ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸੋਮਵਾਰ ਨੂੰ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਲਾਹ ਦਿੱਤੀ ਕਿ ਗੈਰ-ਭਾਜਪਾ ਸ਼ਾਸਿਤ ਰਾਜਾਂ ਦੇ ਦੌਰੇ ਦੌਰਾਨ ਉਨ੍ਹਾਂ ਨੂੰ ਸਬਰ ਰੱਖਣ ਦੀ ਲੋੜ ਹੈ। ਉਨ੍ਹਾਂ ਨੂੰ ਆਪਣੇ ਚਾਲ-ਚਲਣ ਨਾਲ ਇੱਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ ਜੋ ਪ੍ਰਧਾਨ ਮੰਤਰੀ ਦੀ ਨੈਤਿਕਤਾ ਅਨੁਸਾਰ ਹੈ।

 

ਮਨਮੋਹਨ ਸਿੰਘ ਨੇ ਕਿਹਾ, "ਪ੍ਰਧਾਨ ਮੰਤਰੀ ਨੂੰ ਮੇਰੀ ਸਲਾਹ ਹੈ ਕਿ ਉਨ੍ਹਾਂ ਨੂੰ ਸੰਜਮ ਬਰਕਰਾਰ ਰੱਖਦੇ ਹੋਏ ਪ੍ਰਧਾਨ ਮੰਤਰੀ ਪਦ ਦਾ ਮਾਣ-ਸਨਮਾਨ ਬਣਾਈ ਰੱਖਣਾ ਚਾਹੀਦਾ ਹੈ।"

 

ਪ੍ਰਧਾਨ ਮੰਤਰੀ ਨੂੰ ਉਸ ਸਮੇਂ ਇਹ ਸਲਾਹ ਦੇਣਾ ਜਦੋਂ ਜਨਤਕ ਬਹਿਸ ਦਾ ਪੱਧਰ ਘੱਟ ਰਿਹਾ ਹੈ, ਖ਼ਾਸ ਕਰਕੇ ਚੋਣਾਂ ਦੌਰਾਨ,ਇਸ ਬਾਰੇ ਪੁੱਛੇ ਜਾਣ ਉੱਤੇ ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਉਹ ਭਾਜਪਾ ਸ਼ਾਸਤ ਰਾਜਾਂ ਵਿੱਚ ਪ੍ਰਧਾਨ ਮੰਤਰੀ ਦੇ ਤੌਰ ਉੱਤੇ ਜਾਇਆ ਕਰਦੇ ਸਨ ਤਾਂ ਭਾਜਪਾ ਦੇ ਮੁੱਖ ਮੰਤਰੀਆਂ ਨਾਲ ਉਨ੍ਹਾਂ ਦੇ ਰਿਸ਼ਤੇ ਬਹੁਤ ਵਧੀਆ ਸਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manmohan advice to PM Modi to be Restraint in public speeches