ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਬੰਦ: ਹੁਣ ਤਾਂ ਮੋਦੀ ਸਰਕਾਰ ਨੇ ਹੱਦ ਹੀ ਪਾਰ ਕਰ ਦਿੱਤੀ ਹੈ- ਮਨਮੋਹਨ ਸਿੰਘ

ਮਨਮੋਹਨ ਸਿੰਘ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸੋਮਵਾਰ ਨੂੰ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਮਤਭੇਦਾਂ ਨੂੰ ਸੁਲਝਾਉਣ ਅਤੇ ਦੇਸ਼ ਦੀ ਪ੍ਰਭੂਸੱਤਾ ਅਤੇ ਲੋਕਤੰਤਰ ਨੂੰ ਬਚਾਉਣ ਲਈ ਅੱਗੇ ਆਉਣ।  ਉਨ੍ਹਾਂ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ 'ਤੇ ਹਮਲਾ ਕਰਦੇ ਹੋਏ ਕਿਹਾਾ ਕਿ ਹੁਣ ਮੋਦੀ ਸਰਕਾਰ ਨੇ  'ਹੱਦ ਪਾਰ' ਕਰ ਦਿੱਤੀ ਹੈ। 

 

ਮਨਮੋਹਨ ਨੇ ਕਿਹਾ "ਹਾਲਾਤ ਇਹ ਦਰਸਾਉਂਦੇ ਹਨ ਕਿ ਸਥਿਤੀ ਹੁਣ ਕਾਬੂ ਤੋਂ ਬਾਹਰ ਹੈ।  ਕਿਸਾਨ, ਵਪਾਰੀ, ਨੌਜਵਾਨ ਸੰਕਟ ਦਾ ਸਾਹਮਣਾ ਕਰ ਰਹੇ ਹਨ।  ਸਰਕਾਰ ਆਮ ਲੋਕਾਂ ਨੂੰ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। 

 

ਮਨਮੋਹਨ ਸਿੰਘ ਨਵੀਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੱਕ  ਰੈਲੀ ਦੌਰਾਨ ਬੋਲ ਰਹੇ ਸਨ।  ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਰੈਲੀ ਵਿਚ ਮੌਜੂਦ ਸਨ ਪਰ ਉਨ੍ਹਾਂ ਨੇ ਕੁਝ ਨਹੀਂ ਕਿਹਾ। 

 

"ਮੋਦੀ ਸਰਕਾਰ ਨੇ ਬਹੁਤ ਕੁਝ ਕੀਤਾ ਹੈ ਜੋ ਕੌਮੀ ਹਿੱਤ ਵਿਚ ਨਹੀਂ ਹੈ।  ਪਰ ਹੁਣ ਹੱਦ ਪਾਰ ਕਰ ਦਿੱਤੀ ਗਈ ਹੈ ਅਤੇ ਸਮਾਂ ਇਸ ਸਰਕਾਰ ਨੂੰ ਬਦਲਣ ਦਾ ਆ ਗਿਆ ਹੈ।  "

 

 

ਸਾਬਕਾ ਪ੍ਰਧਾਨ ਮੰਤਰੀ ਨੇ ਲਗਭਗ 20 ਵਿਰੋਧੀ ਪਾਰਟੀਆਂ ਦੀ ਮੌਜੂਦਗੀ ਦੀ ਸ਼ਲਾਘਾ ਕੀਤੀ ਕਿਉਂਕਿ ਉਹ ਸਰਕਾਰ ਖਿਲਾਫ ਕੀਤੇ ਗਏ ਵਿਰੋਧ 'ਚ ਸ਼ਾਮਲ ਹੋਏ ਸਨ।  ਉਨ੍ਹਾਂ ਨੇ ਕਿਹਾ ਕਿ ਇਹ ਅਗਲੇ ਸਾਲ ਹੋਣ ਵਾਲੇ ਆਮ ਚੋਣਾਂ ਤੋਂ ਪਹਿਲਾਂ ਇਕ ਮਹੱਤਵਪੂਰਣ ਪਲ ਹੈ ਅਤੇ "ਸਾਨੂੰ ਇਸ (ਏਕਤਾ) ਦਾ ਫਾਇਦਾ ਉਠਾਉਣਾ ਚਾਹੀਦਾ ਹੈ ਅਤੇ ਦੇਸ਼ ਵਿਚ ਇਕ ਅੰਦੋਲਨ ਕਰਨਾ ਚਾਹੀਦਾ ਹੈ। "

 

ਉਨ੍ਹਾਂ ਕਿਹਾ, "ਵਰਤਮਾਨ ਸਰਕਾਰ ਦਾ ਵਿਰੋਧ ਕਰਨ ਵਾਲੀਆਂ ਪਾਰਟੀਆਂ ਨੂੰ ਆਪਣੇ ਆਪਸੀ ਮਤਭੇਦਾਂ ਨੂੰ ਭੁੱਲ ਜਾਣਾ ਚਾਹੀਦਾ ਹੈ।  ਇਹ ਉਦੋਂ ਸੰਭਵ ਹੈ ਜਦੋਂ ਤੁਸੀਂ ਆਪਣੇ ਛੋਟੇ ਮਾਮਲਿਆਂ ਨੂੰ ਛੱਡ ਕੇ ਅਤੇ ਦੇਸ਼ ਵਿਚ ਏਕਤਾ, ਪ੍ਰਭੂਸੱਤਾ ਅਤੇ ਲੋਕਤੰਤਰ ਨੂੰ ਬਚਾਉਣ ਲਈ ਤਿਆਰ ਹੋ ਜਾਓ। "

 

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਰਾਜਘਾਟ ਤੋਂ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਦੇ ਖਿਲਾਫ ਦੇਸ਼ ਵਿਆਪੀ ਵਿਰੋਧ ਨੂੰ ਸ਼ੁਰੂ ਕੀਤਾ ਹੈ।  ਉਹ ਕੈਲਾਸ਼ ਮਾਨਸਰੋਵਰ ਯਾਤਰਾ ਤੋਂ ਪਰਤਣ ਤੋਂ ਬਾਅਦ ਰਾਜਘਾਟ ਪਹੁੰਚੇ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। 

 

ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਭਾਰਤ ਬੰਦ ਦਾ ਸੱਦਾ ਲੋਕਾਂ 'ਚ ਅਫਵਾਹ ਫੈਲਾਉਣ ਅਤੇ ਗੜਬੜ ਕਰਨ ਦੀ ਕੋਸ਼ਿਸ਼ ਹੈ।  ਕੇਂਦਰੀ ਮੰਤਰੀ ਅਤੇ ਭਾਜਪਾ ਜਨਤਾ ਪਾਰਟੀ ਦੇ ਆਗੂ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਕਿ ਕਾਂਗਰਸ ਪਾਰਟੀ ਮਹਿੰਗਾਈ ਦੇ ਮੁੱਦੇ 'ਤੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ। 

 

ਕਾਂਗਰਸ ਨੇ ਮੰਗ ਕੀਤੀ ਹੈ ਕਿ ਪੈਟਰੋਲ ਤੇ ਡੀਜ਼ਲ ਨੂੰ ਜੀਐਸਟੀ ਦੇ ਅਧੀਨ ਲਿਆਉਣਾ ਚਾਹੀਦਾ ਹੈ, ਜਿਸ ਨਾਲ ਤੇਲ ਦੀਆਂ ਕੀਮਤਾਂ 15 ਤੋਂ 18 ਰੁਪਏ ਤਕ ਘੱਟ ਸਕਦੀਆਂ ਹਨ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manmohan Singh on Monday urged all opposition parties to shed their differences and move to save sovereignty and democracy in the country