ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਬਕਾ PM ਇੰਦਰਾ ਗਾਂਧੀ ਦੀ ਬਰਸੀ ’ਤੇ ਸੋਨੀਆ, ਰਾਹੁਲ ਨੇ ਦਿੱਤੀਆਂ ਸ਼ਰਧਾਂਜਲੀਆਂ

ਯੂਪੀਏ ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਨ੍ਹਾਂ ਲੀਡਰਾਂ ਨੇ ਇੰਦਰਾ ਗਾਂਧੀ ਦੀ ਸਮਾਧੀ ’ਤੇ ਜਾ ਕੇ ਫੁੱਲ ਚੜ੍ਹਾਏ।

 

ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ, ਅੱਜ ਖੁਸ਼ੀ ਨਾਲ ਦਾਦੀ ਨੂੰ ਯਾਦ ਕਰ ਰਿਹਾ ਹਾਂ। ਉਨ੍ਹਾਂ ਨੇ ਮੈਨੂੰ ਬਹੁਤ ਕੁਝ ਸਿਖਾਇਆ ਅਤੇ ਬੇਹੱਦ ਪਿਆਰ ਦਿੱਤਾ। ਉਨ੍ਹਾਂ ਨੇ ਆਪਣੇ ਲੋਕਾਂ ਨੂੰ ਬਹੁਤ ਕੁਝ ਦਿੱਤਾ। ਮੈਨੂੰ ਉਨ੍ਹਾਂ ਤੇ ਬਹੁਤ ਮਾਣ ਹੈ।’

 

 

ਕਾਂਗਰਸ ਪਾਰਟੀ ਨੇ ਕਿਹਾ, ਅੱਜ ਅਸੀਂ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਅਤੇ ਸਾਡੇ ਦੇਸ਼ ਦੇ ਸਭ ਤੋਂ ਮਜ਼ਬੂਤ ਨੇਤਾਵਾਂ ਚ ਇੱਕ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਦੀ ਅਗਵਾਈ ਚ ਸਾਡੇ ਦੇਸ਼ ਨੇ ਮਹਾਨ ਜਿੱਤ, ਹੈਰਾਨੀ ਭਰਿਆ ਵਿਕਾਸ ਅਤੇ ਸਭ ਤੋਂ ਜ਼ਰੂਰੀ ਸਮਾਜ ਦੇ ਸਾਰੇ ਵਰਗਾਂ ਦੀ ਭਲਾ ਦੇਖਿਆ ਹੈ।’

 

 

ਦੱਸਣਯੋਗ ਹੈ ਕਿ 31 ਅਕਤੂਬਰ 1984 ਨੂੰ ਇੰਦਰਾ ਗਾਂਧੀ ਦੇ ਦੋ ਸੁਰੱਖਿਆ ਗਾਰਡਾਂ ਸਤਵੰਤ ਸਿੰਘ ਅਤੇ ਬੇਅੰਤ ਸਿੰਘ ਨੇ 1, ਸਫਦਰਜੰਗ ਰੋਡ ਸਥਿਤ ਉਨ੍ਹਾਂ ਦੇ ਘਰ ਤੇ ਇੰਦਰਾ ਗਾਂਧੀ ਨੂੰ ਕਤਲ ਕਰ ਦਿੱਤਾ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manmohan Sonia and Rahul paid homage to Indira Gandhi on her death anniversary