ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸੀ ਨੇਤਾ ਸਦਫ ਜ਼ਫਰ ਸਣੇ ਕਈਆਂ ਨੂੰ ਜ਼ਮਾਨਤ, CAA ਵਿਰੁੱਧ ਹੋਈ ਸੀ ਗ੍ਰਿਫ਼ਤਾਰੀ

ਕਾਂਗਰਸੀ ਨੇਤਾ ਸਦਫ ਜ਼ਫਰ ਸਣੇ ਕਈਆਂ ਨੂੰ ਜ਼ਮਾਨਤ, CAA ਵਿਰੁੱਧ ਹੋਈ ਸੀ ਗ੍ਰਿਫ਼ਤਾਰੀ

ਲਖਨਊ ਵਿੱਚ ਸਿਟੀਜ਼ਨਸ਼ਿਪ ਸੋਧ ਕਾਨੂੰਨ ਦੇ ਖ਼ਿਲਾਫ਼ ਅੰਦੋਲਨ ਵਿੱਚ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਕਾਰਕੁਨ ਸਦਫ ਜ਼ਫਰ, ਸਾਬਕਾ ਆਈਪੀਐਸ ਅਧਿਕਾਰੀ ਐਸਆਰ ਦਾਰਾਪੁਰੀ, ਪਵਨ ਰਾਓ ਅੰਬੇਦਕਰ ਅਤੇ ਕਈ ਹੋਰਾਂ ਨੂੰ ਸ਼ੁੱਕਰਵਾਰ ਨੂੰ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਇਨ੍ਹਾਂ ਲੋਕਾਂ ਨੂੰ 19 ਦਸੰਬਰ ਨੂੰ ਲਖਨਊ ਤੋਂ ਸਿਟੀਜ਼ਨਸ਼ਿਪ ਸੋਧ ਕਾਨੂੰਨ ਦੇ ਵਿਰੋਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
 

ਸੈਸ਼ਨ ਅਦਾਲਤ ਵੱਲੋਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਜ਼ਿਲ੍ਹਾ ਅਦਾਲਤ ਵਿੱਚ ਇਹ ਸੁਣਵਾਈ ਹੋਈ। ਦੱਸ ਦਈਏ ਕਿ ਹਜ਼ਰਤਗੰਜ ਪੁਲਿਸ ਨੇ ਜ਼ਫਰ ਅਤੇ ਹੋਰਾਂ ਨੂੰ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ। ਜ਼ਫਰ ਦੇ ਖ਼ਿਲਾਫ਼ ਇਲਾਹਾਬਾਦ ਹਾਈ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਵਿੱਚ ਉਸ ਦੀ ਗ੍ਰਿਫ਼ਤਾਰੀ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਗਿਆ ਸੀ। ਹਾਈ ਕੋਰਟ ਨੇ ਵੀਰਵਾਰ ਨੂੰ ਰਾਜ ਸਰਕਾਰ ਨੂੰ ਪਟੀਸ਼ਨ ‘ਤੇ ਆਪਣਾ ਜਵਾਬ ਦੋ ਹਫ਼ਤਿਆਂ ਦੇ ਅੰਦਰ ਦਾਇਰ ਕਰਨ ਲਈ ਕਿਹਾ ਹੈ।
 

ਜ਼ਫਰ ਦੀ ਗ੍ਰਿਫ਼ਤਾਰੀ 'ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਕਾਂਗਰਸ ਦੇ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਯੂਪੀ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਇਸ ਨੇ 'ਅਣਮਨੁੱਖਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ'। ਪ੍ਰਿਯੰਕਾ ਨੇ ਐਤਵਾਰ ਨੂੰ ਟਵੀਟ ਕੀਤਾ, ਜਿਵੇਂ ਹੀ ਉਹ ਜ਼ਫਰ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨ ਲਈ ਜ਼ਫਰ ਦੇ ਘਰ ਪਹੁੰਚੀ। ਪੁਲਿਸ ਨੇ ਬੇਬੁਨਿਆਦ ਦੋਸ਼ਾਂ ਦੇ ਆਧਾਰ 'ਤੇ ਸਦਾਫ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਹੈ। 
 

ਦੱਸਣਯੋਗ ਹੈ ਕਿ 19 ਦਸੰਬਰ ਨੂੰ ਅੰਦੋਲਨ ਵਿੱਚ 100 ਤੋਂ ਜ਼ਿਆਦਾ ਲੋਕਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਸੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Many including Congress leader Sadaf Zafar got bail were arrested for agitation against CAA