ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਮਲੀਲਾ ਮੈਦਾਨ ਤੋਂ ਸੰਸਦ ਲਈ ਰਵਾਨਾ ਹੋਇਆ ਕਿਸਾਨਾਂ ਦਾ ‘ਮੁਕਤੀ ਮਾਰਚ’

1 / 2ਰਾਮਲੀਲਾ ਮੈਦਾਨ ਤੋਂ ਸੰਸਦ ਲਈ ਰਵਾਨਾ ਹੋਇਆ ਕਿਸਾਨਾਂ ਦਾ ‘ਮੁਕਤੀ ਮਾਰਚ’

2 / 2ਰਾਮਲੀਲਾ ਮੈਦਾਨ ਤੋਂ ਸੰਸਦ ਲਈ ਰਵਾਨਾ ਹੋਇਆ ਕਿਸਾਨਾਂ ਦਾ ‘ਮੁਕਤੀ ਮਾਰਚ’

PreviousNext

ਪੂਰਨ ਤੌਰ ਤੇ ਕਰਜ਼ਾ ਮੁਆਫੀ ਅਤੇ ਡੇਢ ਗੁਣਾ ਜਿ਼ਆਦਾ ਸਮਰਥਨ ਮੁੱਲ ਨੂੰ ਲੈ ਕੇ ਸ਼ੁਰੂ ਹੋਇਆ ਕਿਸਾਨਾਂ ਦਾ ਮੁਕਤੀ ਮੋਰਚਾ ਰਾਮਲੀਲਾ ਮੈਦਾਨ ਤੋਂ ਸੰਸਦ ਲਈ ਰਵਾਨਾ ਹੋ ਚੁੱਕਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਕਿਸਾਨਾਂ ਦੇ ਮੁਕਤੀ ਮਾਰਚ ਨੂੰ ਦੇਖਦਿਆਂ ਸੰਸਦ ਮਾਰਗ ਤੇ ਵਾਹਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਜਿਸ ਲਈ ਪ੍ਰਸ਼ਾਸਨ ਵਲੋਂ ਅਡਵਾਇਜ਼ਰੀ ਜਾਰੀ ਕਰ ਦਿੱਤੀ ਗਈ ਹੈ।

 

ਕੇਂਦਰ ਸਰਕਾਰ ਦੀ ਨੀਤੀਆਂ ਖਿਲਾਫ ਰਾਮਲੀਲਾ ਮੈਦਾਨ ਚ ਇਕੱਠੇ ਹੋਏ ਹੋਏ ਕਿਸਾਨ ਅੱਜ ਸੰਸਦ ਤੱਕ ਮਾਰਚ ਕਰਨ ਰਹੇ ਹਨ। 29 ਨਵੰਬਰ ਨੂੰ 26 ਕਿਲੋਮੀਟਰ ਦੀ ਪੈਦਲ ਯਾਤਰਾ ਕਰਨ ਮਗਰੋਂ ਅੱਜ ਹਜ਼ਾਰਾਂ ਦੀ ਗਿਣਤੀ ਚ ਕਿਸਾਨ ਸੰਸਦ ਲਈ ਰਵਾਨਾ ਹੋ ਰਹੇ ਹਨ ਜਿੱਥੇ ਸਰਕਾਰ ਸਾਹਮਣੇ ਪੂਰਨ ਤੌਰ ਤੇ ਕਰਜ਼ਾ ਮੁਆਫੀ ਅਤੇ ਫਸਲਾਂ ਦੀ ਲਾਗਤ ਦਾ ਡੇਢ ਗੁਣਾ ਜਿ਼ਆਦਾ ਸਮਰਥਨ ਮੁੱਲ ਦੇਣ ਦੀ ਆਪਣੀ ਮੰਗ ਰੱਖਣਗੇ।

 

ਇਹ ਵੀ ਕਿਹਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਸ਼ਟਰਵਾਦੀ ਕਾਂਗਰਸੀ ਪਾਰਟੀ ਚੀਫ਼ ਸ਼ਰਦ ਪਵਾਰ, ਨੈਸ਼ਨਲ ਕਾਨਫਰੰਸ ਨੇਤਾ ਫਾਰੂਕ ਅਬਦੁੱਲਾ, ਲੋਕਤਾਂਤਰਿਕ ਜਨਤਾ ਦਲ ਦੇ ਸ਼ਰਦ ਪਵਾਰ ਸਮੇਤ ਕਈ ਨੇਤਾ ਸ਼ਾਮਲ ਹੋ ਸਕਦੇ ਹਨ।

 

 

ਦੱਸਦੇਈਏ ਕਿ ਦੇਸ਼ ਭਰ ਤੋਂ ਕਿਸਾਨਾਂ ਦਾ ਦਿੱਲੀ ਪੁੱਜਣ ਦਾ ਸਿਲਸਿਲਾ ਬੁੱਧਵਾਰ ਤੋਂ ਹੀ ਸ਼ੁਰੂ ਹੋ ਗਿਅ ਸੀ ਜੋ ਕਿ ਅੱਜ ਸਵੇਰ ਤੱਕ ਜਾਰੀ ਰਿਹਾ। ਦੂਜੇ ਪਾਸੇ ਅੰਦੋਲਨ ਕਾਰਨ ਜਮਾਂ ਹੋਈ ਭੀੜ ਨੂੰ ਦੇਖਦਿਆਂ ਪ੍ਰਸ਼ਾਸਨ ਵੀ ਚੌਕਸ ਨਜ਼ਰ ਆ ਰਿਹਾ ਹੈ। ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਥਾਂ-ਥਾਂ ਤੇ ਪੁਲਿਸ ਬਲ ਦੀ ਤਾਇਨਾਤੀ ਕੀਤੀ ਗਈ ਹੈ ਤਾਂ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਤੋਂ ਬਚਿਆ ਜਾ ਸਕੇ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:March salvation for farmers released from Ramlila Maidan for Parliament