ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ–ਕਸ਼ਮੀਰ ਦੇ ਹੰਦਵਾੜਾ ’ਚ 3 ਦਿਨਾਂ ਤੋਂ ਜਾਰੀ ਮੁਕਾਬਲੇ ’ਚ 5 ਜਵਾਨ ਸ਼ਹੀਦ

ਜੰਮੂ–ਕਸ਼ਮੀਰ ਦੇ ਹੰਦਵਾੜਾ ਚ ਪਿਛਲੇ ਤਿੰਨ ਦਿਨਾਂ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਇਸ ਮੁਕਾਬਲੇ ਚ 3 ਸੀਆਰਪੀਐਫ ਅਤੇ 2 ਜੰਮੂ–ਕਸ਼ਮੀਰ ਪੁਲਿਸ ਦੇ ਜਵਾਨ ਸ਼ਹੀਦ ਹੋ ਗਏ ਹਨ। ਦੂਜੇ ਪਾਸੇ ਪਾਕਿਸਤਾਨੀ ਫ਼ੌਜ ਲਗਾਤਾਰ ਐਲਓਸੀ ਤੇ ਸੀਜ਼–ਫ਼ਾਇਰ ਦੀ ਉਲੰਘਣਾ ਕਰ ਰਹੀ ਹੈ। ਪਾਕਿਸਤਾਨ ਦੀ ਫ਼ੌਜ ਦੀ ਇਸ ਕਰਤੂਤ ਦਾ ਭਾਰਤੀ ਫ਼ੌਜ ਮੁੰਹਤੋੜ ਜਵਾਬ ਦੇ ਰਹੀ ਹੈ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਏਐਨਆਈ ਤੋਂ ਮਿਲੀ ਜਾਣਕਾਰੀ ਮੁਤਾਬਕ ਹੰਦਵਾੜਾ ਦੇ ਬਾਬਾਗੁੰਡ ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਸ਼ੁੱਕਰਵਾਰ ਤੋ਼ ਮੁਠਭੇੜ ਚੱਲ ਰਹੀ ਹੈ। ਇਸ ਮੁਕਾਬਲੇ ਦੇ ਤੀਜੇ ਦਿਨ ਸੁਰੱਖਿਆ ਬਲਾਂ ਦੇ 4 ਜਵਾਨ ਸ਼ਹੀਦ ਹੋ ਗਏ ਹਨ।

 

ਦੱਸਣਯੋਗ ਹੈ ਕਿ ਕਸ਼ਮੀਰ ਦੇ ਇਸ ਇਲਾਕੇ ਚ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਦੀ ਸਵੇਰ ਇਕ ਤਲਾਸ਼ੀ ਮੁਹਿੰਮ ਸ਼ੁਰੂ ਕੀਤਾ ਸੀ। ਉਨ੍ਹਾਂ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲੀ ਸੀ। ਅਧਿਕਾਰੀਆਂ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਸੀ। ਇਸ ਤੋਂ ਬਾਅਦ ਮੁਕਾਬਲਾ ਰੁਕ–ਰੁਕ ਕੇ ਚੱਲਦਾ ਰਿਹਾ। ਅੱਤਵਾਦੀਆਂ ਦੀ ਅੰਨ੍ਹੇਵਾਹ ਗੋਲੀਆਂ ਚ 9 ਸੁਰੱਖਿਆ ਬਲ ਜ਼ਖ਼ਮੀ ਹੋ ਗਏ ਸਨ। ਜਿਸ ਚ ਬਾਅਦ 4 ਸੁਰੱਖਿਆ ਬਲ ਸ਼ਹੀਦ ਹੋ ਗਏ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:martyr in a three-day shootout in Handwara of Jammu and Kashmir