ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਾਗਰਿਕਤਾ ਸੋਧ ਬਿੱਲ ਵਿਰੁੱਧ ਪ੍ਰਦਰਸ਼ਨ ਤੇਜ, ਅਸਾਮ 'ਚ ਬੰਦ ਦਾ ਐਲਾਨ

ਅਸਾਮ 'ਚ ਨਾਗਰਿਕਤਾ ਸੋਧ ਬਿੱਲ ਵਿਰੁੱਧ ਕਈ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਹੋ ਰਹੇ ਹਨ, ਜਿਸ 'ਚ ਨੰਗਾ ਹੋ ਕੇ ਪ੍ਰਦਰਸ਼ਨ ਕਰਨਾ ਅਤੇ ਤਲਵਾਰਾਂ ਲੈ ਕੇ ਪ੍ਰਦਰਸ਼ਨ ਕਰਨਾ ਵੀ ਸ਼ਾਮਲ ਹੈ। ਬਿੱਲ ਦੇ ਵਿਰੋਧ 'ਚ ਖੱਬੇਪੱਖੀ ਵਿਚਾਰਧਾਰਾ ਵਾਲੇ ਲਗਭਗ 16 ਸੰਗਠਨਾਂ ਨੇ 10 ਦਸੰਬਰ ਨੂੰ 12 ਘੰਟੇ ਦੇ ਅਸਾਮ ਬੰਦ ਦਾ ਸੱਦਾ ਦਿੱਤਾ ਹੈ। ਪੂਰਬੀ-ਉੱਤਰੀ ਵਿਦਿਆਰਤੀ ਸੰਗਠਨ (ਐਨਈਐਸਓ) ਇਸੇ ਮੁੱਦੇ ਨੂੰ ਲੈ ਕੇ ਮੰਗਲਵਾਰ ਨੂੰ ਸਵੇਰੇ 5 ਵਜੇ ਤੋਂ 11 ਘੰਟੇ ਦੇ ਬੰਦ ਦਾ ਐਲਾਨ ਕਰ ਚੁੱਕੀ ਹੈ।
 

ਐਸਐਫਆਈ, ਡੀਵਆਈਐਫਆਈ, ਏ.ਆਈਡੀਡਬਲਿਊਓ, ਐਸਆਈਐਸਐਫ, ਆਈਸਾ, ਇਪਟਾ ਜਿਹੇ 16 ਸੰਗਠਨਾਂ ਨੇ ਸਾਂਝੇ ਬਿਆਨ 'ਚ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਅਤੇ ਮੰਗਲਵਾਰ ਸਵੇਰੇ 5 ਵਜੇ ਤੋਂ 12 ਘੰਟੇ ਦਾ ਅਸਾਮ ਬੰਦ ਦਾ ਸੱਦਾ ਦਿੱਤਾ ਹੈ। ਹਾਲਾਂਕਿ ਨਾਗਾਲੈਂਡ 'ਚ ਜਾਰੀ ਹੋਰਨ ਬਿੱਲ ਫੈਸਟੀਵਲ ਕਾਰਨ ਇਸ ਨੂੰ ਬੰਦ ਦੇ ਦਾਇਰੇ ਤੋਂ ਛੋਟ ਦਿੱਤੀ ਗਈ ਹੈ। 
 

ਦਰਅਸਲ, ਨਾਗਰਿਕਤਾ ਸੋਧ ਬਿੱਲ 2019 ਦੇ ਤਹਿਤ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ 'ਚ ਧਾਰਮਿਕ ਹਿੰਸਾ ਕਾਰਨ 31 ਦਸੰਬਰ 2014 ਤੱਕ ਭਾਰਤ ਆਏ ਹਿੰਦੂ, ਸਿੱਖ, ਬੌਧ, ਪਾਰਸੀ ਅਤੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਗੈਰ-ਕਾਨੂੰਨੀ ਸ਼ਰਨਾਰਥੀ ਨਹੀਂ ਮੰਨਿਆ ਜਾਵੇਗਾ ਅਤੇ ਉਨ੍ਹਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ।
 

ਕੀ ਹੁੰਦਾ ਹੈ ਨਾਗਰਿਕਤਾ ਸੋਧ ਬਿੱਲ :
ਦਰਅਸਲ 1955 ਵਿੱਚ ਭਾਰਤ ਦੇ ਨਾਗਰਿਕਾਂ ਦੀ ਪਰਿਭਾਸ਼ਾ ਲਈ ਕਾਨੂੰਨ ਬਣਾਇਆ ਗਿਆ ਸੀ। ਇਸ ਨੂੰ ਨਾਗਰਿਕਤਾ ਐਕਟ 1955 ਦਾ ਨਾਂ ਦਿੱਤਾ ਗਿਆ ਸੀ। ਮੋਦੀ ਸਰਕਾਰ ਨੇ ਇਸ ਕਾਨੂੰਨ ਵਿੱਚ ਸੋਧ ਕੀਤੀ ਹੈ ਜਿਸ ਨੂੰ ‘ਨਾਗਰਿਕਤਾ ਸੋਧ ਬਿੱਲ 2016’ ਦਾ ਨਾਂ ਦਿੱਤਾ ਗਿਆ ਹੈ। ਇਸ ਸੋਧ ਮਗਰੋਂ ਭਾਰਤ ਵਿੱਚ ਛੇ ਸਾਲ ਗੁਜ਼ਾਰਨ ਵਾਲੇ ਅਫ਼ਗਾਨਿਸਤਾਨ, ਬੰਗਲਾਦੇਸ਼ ਤੇ ਪਾਕਿਸਤਾਨ ਦੇ ਛੇ ਧਰਮਾਂ (ਹਿੰਦੂ, ਸਿੱਖ, ਜੈਨ, ਬੋਧ, ਪਾਰਸੀ ਤੇ ਇਸਾਈ) ਦੇ ਲੋਕਾਂ ਨੂੰ ਬਗੈਰ ਜ਼ਰੂਰੀ ਦਸਤਾਵੇਜ਼ਾਂ ਦੇ ਭਾਰਤ ਦੀ ਨਾਗਰਿਕਤਾ ਹਾਸਲ ਕਰਨੀ ਆਸਾਨ ਹੋ ਜਾਏਗੀ।

 

ਕਿਉਂ ਹੋ ਰਿਹਾ ਵਿਰੋਧ :
ਇਸ ਸੋਧ ਤੋਂ ਪਹਿਲਾਂ ਨਾਗਰਿਕਤਾ ਐਕਟ 1955 ਦੇ ਮੁਤਾਬਕ ਜ਼ਰੂਰੀ ਦਸਤਾਵੇਜ਼ ਹੋਣ ’ਤੇ ਹੀ ਉਕਤ ਤਬਕੇ ਦੇ ਲੋਕਾਂ ਨੂੰ ਭਾਰਤ ਦੀ ਨਾਗਰਿਕਤਾ ਦਿੱਤੀ ਜਾਂਦੀ ਸੀ ਉਹ ਵੀ 12 ਸਾਲ ਭਾਰਤ ਵਿੱਚ ਰਹਿਣ ਦੇ ਬਾਅਦ ਮਿਲ ਸਕਦੀ ਸੀ। ਪਰ ਹੁਣ ਇਹ ਕੰਮ ਆਸਾਨ ਹੋ ਗਿਆ ਹੈ। ਕਾਂਗਰਸ, ਤ੍ਰਿਣਮੂਲ ਕਾਂਗਰਸ, ਮਾਰਕਸਵਾਦੀ ਕਮਿਊਨਿਸਟ ਪਾਰਟੀ ਤੇ ਹੋਰ ਭਾਰਤੀ ਸਿਆਸੀ ਪਾਰਟੀਆਂ ਦਾ ਕਹਿਣਾ ਹੈ ਕਿ ਧਰਮ ਦੇ ਆਧਾਰ ’ਤੇ ਨਾਗਰਿਕਤਾ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਭਾਰਤ ਧਰਮ ਨਿਰਪੱਖ ਦੇਸ਼ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਕਾਨੂੰਨ ਦੇ ਆਉਣ ਨਾਲ 1985 ਦੇ ‘ਆਸਾਮ ਸਮਝੌਤੇ’ ਦਾ ਕੋਈ ਮੁੱਲ ਨਹੀਂ ਰਹੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Massive protests in Assam over Citizenship Ammendment Bill