ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਜਪਾ ਨੇਤਾਵਾਂ ਦੀ ਬੈਠਕ, PM ਮੋਦੀ-ਸ਼ਾਹ ਤੇ ਨੱਡਾ ਸਮੇਤ ਕਈ ਨੇਤਾ ਹੋਏ ਸ਼ਾਮਲ

ਮੱਧ ਪ੍ਰਦੇਸ਼ ਵਿੱਚ ਕਾਂਗਰਸ ਪਾਰਟੀ ਦੇ ਨੇਤਾ ਜੋਤੀਰਾਦਿੱਤਿਆ ਸਿੰਧੀਆ ਦੇ ਅਸਤੀਫੇ ਤੋਂ ਬਾਅਦ ਰਾਜਨੀਤਿਕ ਸੰਕਟ ਹੋਰ ਗਹਿਰਾ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਸਿੰਧੀਆ ਹੁਣ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੌਰਾਨ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਦਿੱਲੀ ਦੇ ਭਾਜਪਾ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ।

 

ਬੈਠਕ ਤੋਂ ਬਾਅਦ ਪਾਰਟੀ ਉਨ੍ਹਾਂ 16 ਸੀਟਾਂ 'ਤੇ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਕਰੇਗੀ ਜਿਥੇ ਜਿੱਤਣਾ ਨਿਸ਼ਚਤ ਹੈ। 26 ਮਾਰਚ ਨੂੰ ਰਾਜ ਸਭਾ ਚੋਣਾਂ 17 ਰਾਜਸਭਾ ਦੀਆਂ 55 ਸੀਟਾਂ ਲਈ ਚੋਣਾਂ ਹੋਣੀਆਂ ਹਨ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇ ਪੀ ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋੲੋ। ਇਸ ਦੇ ਨਾਲ ਹੀ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਮੁੱਖ ਦਫ਼ਤਰ ਪਹੁੰਚੇ। ਇਹ ਮੀਟਿੰਗ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਹੋਈ।

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਸਵੇਰੇ ਜੋਤੀਰਾਦਿੱਤਿਆ ਸਿੰਧੀਆ ਨੇ ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਕੀਤੀ, ਜੋ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ। ਉਦੋਂ ਤੋਂ ਹੀ ਸਿੰਧੀਆ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਸਨ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Meeting of BJP leaders in Delhi many senior leaders present including PM Modi-Shah and Nadda