ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਿਲੌਂਗ ਦੇ ਸਿੱਖਾਂ ਦੇ ਹੱਕ ’ਚ ਆਇਆ ਮੇਘਾਲਿਆ ਹਾਈ ਕੋਰਟ ਦਾ ਫ਼ੈਸਲਾ

ਸ਼ਿਲੌਂਗ ਦਾ ਗੁਰਦੁਆਰਾ ਸਾਹਿਬ

ਮੇਘਾਲਿਆ ਸੂਬੇ ਦੀ ਹਾਈ ਕੋਰਟ ਨੇ ਪੰਜਾਬੀ ਕਾਲੋਨੀ ’ਚ ਰਹਿੰਦੇ ਸਿੱਖਾਂ ਦੇ ਹੱਕ ਵਿੱਚ ਫ਼ੈਸਲਾ ਸੁਣਾ ਦਿੱਤਾ ਹੈ। ਇਸ ਅਦਾਲਤੀ ਫ਼ੈਸਲੇ ਕਾਰਨ ਸਿਰਫ਼ ਮੇਘਾਲਿਆ ਦੇ ਹੀ ਸਿੱਖਾਂ ਵਿੱਚ ਨਹੀਂ, ਸਗੋਂ ਸਮੁੱਚੇ ਵਿਸ਼ਵ ਵਿੱਚ ਹੀ ਸਿੱਖ ਕੌਮ ’ਚ ਖ਼ੁਸ਼ੀ ਵਾਲਾ ਮਾਹੌਲ ਹੈ।

 

 

ਅੰਮ੍ਰਿਤਸਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਹਾਈਕੋਰਟ ਵੱਲੋਂ ਸ਼ਿਲੋਂਗ ਦੀ ਪੰਜਾਬੀ ਕਲੋਨੀ ਨੂੰ ਉਜਾੜਨ ਤੋਂ ਰੋਕਣ ਲਈ ਸਿੱਖਾਂ ਦੇ ਹੱਕ ਵਿਚ ਦਿੱਤੇ ਫੈਸਲੇ ਦਾ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਸਰਕਾਰ ਵੱਲੋਂ ਸ਼ਿਲੌਂਗ ਦੀ ਸਬੰਧਤ ਪੰਜਾਬੀ ਕਲੋਨੀ ਵਿੱਚੋਂ ਸਿੱਖਾਂ ਤੇ ਪੰਜਾਬੀਆਂ ਨੂੰ ਆਪਣੇ ਘਰ ਛੱਡ ਕੇ ਹੋਰ ਥਾਂ ਚਲੇ ਜਾਣ ਲਈ ਕਿਹਾ ਗਿਆ ਸੀ, ਜਿਸ ਦਾ ਉਥੇ ਰਹਿ ਰਹੇ ਸਿੱਖਾਂ ਨੇ ਸਖਤ ਵਿਰੋਧ ਕੀਤਾ ਸੀ।

 

 

ਇਸ ਮਾਮਲੇ ਨੂੰ ਲੈ ਕੇ ਸਥਾਨਕ ਖਾਸੀ ਲੋਕਾਂ ਵੱਲੋਂ ਸਿੱਖਾਂ ਦੀ ਇਸ ਕਲੋਨੀ ਦੇ ਕੁਝ ਘਰਾਂਤੇ ਹਮਲਾ ਵੀ ਕੀਤਾ ਸੀ, ਜਿਸ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੀ ਮਦਦ ਲਈ ਇੱਕ ਵਫਦ ਭੇਜਿਆ ਸੀ। ਇਸ ਵਫਦ ਦੀ ਰਿਪੋਰਟ ਉਤੇ ਸ਼ੋਮਣੀ ਕਮੇਟੀ ਵੱਲੋਂ ਪ੍ਰਭਾਵਿਤਾਂ ਨੂੰ ਸਹਾਇਤਾ ਸਮੇਤ ਗੁਰਦੁਆਰਾ ਸਾਹਿਬ ਲਈ ਮਾਲੀ ਮੱਦਦ ਵੀ ਦਿੱਤੀ ਗਈ ਸੀ। ਹੁਣ ਮੇਘਾਲਿਆ ਹਾਈ ਕੋਰਟ ਵੱਲੋਂ ਸਿੱਖਾਂ ਨੂੰ ਉਜਾੜਨ ਤੋਂ ਪਹਿਲਾਂ ਹੇਠਲੀ ਅਦਾਲਤ ਵੱਲੋਂ ਸਬੰਧਤ ਕਲੋਨੀ ਨਿਵਾਸੀਆਂ ਦਾ ਮੁਕੰਮਲ ਪੱਖ ਸੁਣਨ ਦਾ ਫੈਸਲਾ ਦਿੱਤਾ ਗਿਆ ਹੈ ਅਤੇ ਓਨੀ ਦੇਰ ਕਲੋਨੀ ਖਾਲੀ ਕਰਵਾਉਣਤੇ ਵੀ ਰੋਕ ਲਗਾ ਦਿੱਤੀ ਹੈ।

 

 

ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼ਿਲਾਂਗ ਦੇ ਸਿੱਖਾਂ ਨੂੰ ਰਾਹਤ ਮਿਲਣ ਨਾਲ ਉਨ੍ਹਾਂ ਦੇ ਉਜਾੜੇ ਦੀਆਂ ਚਿੰਤਾਵਾਂ ਕੁਝ ਹੱਦ ਤੱਕ ਦੂਰ ਹੋਈਆਂ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸ਼ਿਲਾਂਗ ਦੇ ਸਿੱਖਾਂ ਦੀ ਮੱਦਦ ਲਈ ਵਚਨਬੱਧ ਰਹੇਗੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Meghalaya High Court verdict in favour of Shillong Sikhs