ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਘਾਟੀ ਅੰਦਰ ਸਰਗਰਮੀਆਂ ਤੇਜ਼, ਇੰਟਰਨੈੱਟ ਸੇਵਾ ਹੋਈ ਬੰਦ

 

ਜੰਮੂ-ਕਸ਼ਮੀਰ ਵਿੱਚ ਬੀਤੇ ਕੁਝ ਦਿਨਾਂ ਤੋਂ ਅਟਕਲਾਂ ਦਾ ਬਾਜ਼ਾਰ ਗਰਮ ਰਿਹਾ ਹੈ। ਜੰਮੂ-ਕਸ਼ਮੀਰ ਵਿੱਚ ਉਲਝਣ ਦੀ ਸਥਿਤੀ ਬਣੀ ਹੋਈ ਹੈ, ਉਸ ਉੱਤੇ ਸੜਕ ਤੋਂ ਲੈ ਕੇ ਸੰਸਦ ਤੱਕ ਸਾਰਿਆਂ ਦੀ ਨਜ਼ਰ ਬਣੀ ਹੋਈ ਹੈ। ਤਾਜ਼ੀਆਂ ਮਿਲੀਆਂ ਖ਼ਬਰਾਂ ਅਨੁਸਾਰ ਘਾਟੀ ਅੰਦਰ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਇਸ ਉੱਤੇ ਟਿਪਣੀ ਕਰਦਿਆਂ ਮਹਿਬੂਬਾ ਮੁਫਤੀ ਨੇ ਕਿਹਾ ਕਿ ਅੱਜ ਦੀ ਰੱਬ ਬਹੁਤ ਲੰਮੀ ਹੋਣ ਵਾਲੀ ਹੈ। 

 

ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੋਇਆ ਹੈ ਕਿ ਜੰਮੂ-ਕਸ਼ਮੀਰ ਵਿੱਚ ਕੀ ਹੋ ਰਿਹਾ ਹੈ ਅਤੇ ਇੰਨੀ ਵੱਡੀ ਗਿਣਤੀ ਵਿੱਚ ਸੈਨਿਕਾਂ ਦੀ ਤਾਇਨਾਤੀ ਦਾ ਕੀ ਅਰਥ ਹੈ। ਇਸ ਦੌਰਾਨ ਸੂਬੇ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਨੇਤਾ ਮਹਿਬੂਬਾ ਮੁਫਤੀ ਨੇ ਇਕ ਵਾਰ ਫਿਰ ਬਿਆਨ ਦਿੱਤਾ ਹੈ ਅਤੇ ਉਨ੍ਹਾਂ 35ਏ ਜਾਂ 370 ਨਾਲ ਛੇੜਛਾੜ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ।

 

 

 

 

 

ਸਮਾਚਾਰ ਏਜੰਸੀ ਏਐਨਆਈ ਅਨੁਸਾਰ, ਮਹਿਬੂਬਾ ਮੁਫਤੀ ਨੇ ਕਿਹਾ ਕਿ ਅਸੀਂ ਇਸ ਦੇਸ਼ ਦੇ ਲੋਕਾਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕੀਤੀ ਸੀ ਕਿ ਜੇ ਅਸੀਂ 35ਏ ਜਾਂ 370 ਨਾਲ ਛੇੜਛਾੜ ਕੀਤੀ ਤਾਂ ਇਸ ਦੇ ਨਤੀਜੇ ਕੀ ਹੋਣਗੇ। ਅਸੀਂ ਅਪੀਲ ਵੀ ਕੀਤੀ ਹੈ, ਪਰ ਕੇਂਦਰ ਵੱਲੋਂ ਕੋਈ ਭਰੋਸਾ ਨਹੀਂ ਮਿਲਿਆ ਹੈ। ਉਹ ਇਹ ਵੀ ਨਹੀਂ ਕਹਿ ਰਹੇ ਕਿ ਸਭ ਕੁਝ ਠੀਕ ਹੋ ਜਾਵੇਗਾ।

 

ਮਹਿਬੂਬਾ ਨੇ ਅੱਗੇ ਦੱਸਿਆ ਕਿ ਇਥੋਂ ਦੀਆਂ ਰਾਜਨੀਤਿਕ ਪਾਰਟੀਆਂ ਨੇ ਐਤਵਾਰ ਨੂੰ ਇੱਕ ਹੋਟਲ ਵਿੱਚ ਇੱਕ ਮੀਟਿੰਗ ਕਰਨ ਦਾ ਫ਼ੈਸਲਾ ਕੀਤਾ ਹੈ, ਪਰ ਪੁਲਿਸ ਨੇ ਇੱਕ ਐਡਵਾਇਜਰੀ ਜਾਰੀ ਕੀਤੀ ਹੈ ਕਿ ਹੋਟਲ ਵਿੱਚ ਕੋਈ ਸਿਆਸੀ ਮੀਟਿੰਗ ਨਾ ਕੀਤੀ ਜਾਵੇ। ਅੱਜ ਸ਼ਾਮ 6 ਵਜੇ ਮੇਰੀ ਰਿਹਾਇਸ਼ 'ਤੇ ਇਕ ਮੀਟਿੰਗ ਹੋਵੇਗੀ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mehbooba Mufti on situation in Jammu and Kashmir PM Modi PDP