ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਐਤਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਪੀਐਮ ਮੋਦੀ ਨੂੰ ਕੀਤੇ ਗਏ ਫ਼ੋਨ ਦਾ ਸੁਆਗਤ ਕਰਦਿਆਂ ਕਿਹਾ ਕਿ ਦੋਨਾਂ ਦੇਸ਼ਾਂ ਵਿਚਾਲੇ ਮੁੱਦਿਆਂ ਦੇ ਹੱਲ ਲਈ ਗੱਲਬਾਤ ਹੀ ਇੱਕੋ ਇਕ ਰਸਤਾ ਹੈ।
ਵਿਦੇਸ਼ ਮੰਤਰਾਲਾ ਨੇ ਦਸਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮੋਦੀ ਨੂੰ ਫ਼ੋਨ ਕਰਕੇ ਉਨ੍ਹਾਂ ਦੀ ਜ਼ਬਰਦਸਤ ਜਿੱਤ ਲਈ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ।
ਮਹਿਬੂਬਾ ਨੇ ਟਵੀਟ ਕੀਤਾ, ਸੁਆਗਤ ਭਰਿਆ ਕਦਮ। ਭਾਰਤ ਅਤੇ ਪਾਕਿਸਤਾਨ ਵਿਚਾਲੇ ਲੰਬੇ ਸਮੇਂ ਤੋਂ ਲਮਕੇ ਮੁੱਦਿਆਂ ਦੇ ਹੱਲ ਲਈ ਗੱਲਬਾਤ ਹੀ ਇੱਕੋ ਇਕ ਰਸਤਾ ਹੈ।
.