ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁੱਕੇ ਮੇਵੇ ਵੇਚ ਰਹੇ ਕਸ਼ਮੀਰੀ ਨੌਜਵਾਨਾਂ ਦੀ ਮਾਰਕੁੱਟ

ਸੁੱਕੇ ਮੇਵੇ ਵੇਚ ਰਹੇ ਕਸ਼ਮੀਰੀ ਨੌਜਵਾਨਾਂ ਦੀ ਮਾਰਕੁੱਟ

ਲਖਨਊ ਦੇ ਡਾਲੀਗੰਜ ਇਲਾਕੇ ਵਿਚ ਸੁੱਕੇ ਮੇਵੇ ਵੇਚ ਰਹੇ ਦੋ ਕਸ਼ਮੀਰੀ ਨੌਜਵਾਨਾਂ ਨਾਲ ਕੁਝ ਲੋਕਾਂ ਨੇ ਮਾਰਕੁੱਟ ਕੀਤੀ।  ਪੁਲਿਸ ਨੇ ਵੀਡੀਓ ਵਾਇਰਲ ਹੋਣ ਬਾਅਦ ਚਾਰ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੀਨੀਅਰ ਪੁਲਿਸ ਸੁਪਰਡੈਂਟ ਕਲਾਨਿਧੀ ਨੈਥਾਨੀ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਡਾਲੀਗੰਜ ਪੁਲ ਉਤੇ ਫੁਟਪਾਥ ਉਤੇ ਕਸ਼ਮੀਰੀ ਨੌਜਵਾਨ ਡਰਾਈ ਫਰੂਟ ਵੇਚ ਰਿਹੇ ਸਨ ਤਾਂ ਕੁਝ ਲੋਕਾਂ ਨੇ ਉਨ੍ਹਾਂ ਨੂੰ ਪੱਥਰਬਾਜ ਦੱਸਦੇ ਹੋਏ ਉਨ੍ਹਾਂ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ।

 

ਉਨ੍ਹਾਂ ਦੱਸਿਆ ਕਿ ਪੂਰੇ ਮਾਮਲੇ ਦਾ ਕਿਸੇ ਨੇ ਵੀਡੀਓ ਬਣਾ ਲਿਆ ਇਸ ਤੋਂ ਬਾਅਦ ਪੁਲਿਸ ਹਰਕਤ ਵਿਚ ਆਈ ਅਤੇ ਮੁੱਖ ਦੋਸ਼ੀ ਬਜਰੰਗ ਸੋਨਕਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸੋਨਕਰ ਦਾ ਪੁਰਾਣਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਉਪਰ ਕਰੀਬ ਇਕ ਦਰਜਨ ਮੁਕਦਮੇ ਪਹਿਲਾਂ ਹੀ ਦਰਜ ਹਨ।  ਉਨ੍ਹਾਂ ਦੱਸਿਆ ਕਿ ਸੋਨਕਰ ਦੇ ਤਿੰਨ ਹੋਰ ਸਹਿਯੋਗੀਆਂ ਹਿੰਮਾਂਸ਼ੂ ਗਰਗ, ਅਨਿਰੁਦੂ ਅਤੇ ਅਮਰ ਕੁਮਾਰ ਨੂੰ ਵੀ ਗ੍ਰਿਫਤਕਾਰ ਕਰ ਲਿਆ ਗਿਆ ਹੈ।

 

ਪੀੜਤ ਜੰਮੂ ਕਸ਼ਮੀਰ ਦੇ ਕੁਲਗਾਮ ਦੇ ਰਹਿਣ ਵਾਲੇ ਹਨ ਅਤੇ ਇੱਥੇ ਮੇਵੇ ਵੇਚਣ ਆਏ ਹਨ। ਐਸਐਸਪੀ ਨੈਥਾਨੀ ਅਨੁਸਾਰ ਪੁਲਿਸ ਅਜਿਹੇ ਅਸਮਾਜਿਕ ਤੱਤਾਂ ਨੂੰ ਇਹ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਜੋ ਵੀ ਇਸ ਤਰ੍ਹਾਂ ਦੀਆਂ ਹਰਕਤਾਂ ਕਰੇਗਾ ਉਸ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

 

ਵਾਇਰਲ ਵੀਡੀਓ ਵਿਚ ਦਿਖਾਇਆ ਗਿਆ ਹੈ ਕਿ ਕਸ਼ਮੀਰੀ ਨੌਜਵਾਨਾਂ ਉਪਰ ਲਾਠੀ ਡੰਡਿਆਂ ਤੋਂ ਹਮਲਾ ਕੀਤਾ ਗਿਆ। ਇਸ ਵਿਚ ਉਥੇ ਮੌਜੂਦ ਕੁਝ ਸਥਾਨਕ ਲੋਕਾਂ ਨੇ ਉਨ੍ਹਾਂ ਦੱਸਿਆ ਅਤੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਮੁੱਖ ਦੋਸ਼ੀ ਕਿਸੇ ਖਾਸ ਦਲ ਦਾ ਪ੍ਰਧਾਨ ਹੋਣ ਦਾ ਦਾਅਵਾ ਕਰ ਰਿਹਾ ਹੈ। ਕਸ਼ਮੀਰੀ ਨੌਜਵਾਨਾਂ ਨੇ ਬਾਅਦ ਵਿਚ ਪੱਤਰਕਾਰਾਂ ਨੂੰ ਕਿਹਾ ਕਿ ਉਹ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਉਤੇ ਉਹ ਸੰਤੁਸ਼ਟ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:men assault Kashmiri dry fruit seller in lucknow all four arrested