ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗ੍ਰਹਿ ਮੰਤਰਾਲੇ ਨੇ ਅਯੁੱਧਿਆ ਦੇ ਫ਼ੈਸਲੇ ਤੋਂ ਪਹਿਲਾਂ ਜਾਰੀ ਕੀਤੀ ਐਡਵਾਇਜਰੀ, ਸਾਰੇ ਸੂਬੇ ਚੌਕਸ ਰਹਿਣ

ਗ੍ਰਹਿ ਮੰਤਰਾਲੇ ਨੇ ਅਯੁੱਧਿਆ ਮਾਮਲੇ 'ਤੇ ਫ਼ੈਸਲੇ ਤੋਂ ਪਹਿਲਾਂ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਐਡਵਾਇਜਰੀ ਜਾਰੀ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਮ ਜਨਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਮੱਦੇਨਜ਼ਰ ਸਾਰੇ ਸੂਬਿਆਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।

 

ਰਾਮ ਜਨਮ ਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਸੁਚੇਤ ਰਹਿਣ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

 

ਗ੍ਰਹਿ ਮੰਤਰਾਲੇ ਨੇ ਨੀਮ ਫੌਜੀ ਬਲਾਂ ਦੇ 4,000 ਜਵਾਨ ਉੱਤਰ ਪ੍ਰਦੇਸ਼ ਅਤੇ ਖ਼ਾਸਕਰ ਅਯੁੱਧਿਆ ਵਿੱਚ ਸੁਰੱਖਿਆ ਤਾਇਨਾਤੀ ਲਈ ਭੇਜੇ ਹਨ। ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇੱਕ ਆਮ ਐਡਵਾਇਜਰੀ ਜਾਰੀ ਕੀਤੀ ਗਈ ਹੈ। 

 

ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਸਾਰੇ ਸੰਵੇਦਨਸ਼ੀਲ ਖੇਤਰਾਂ ਵਿੱਚ ਢੁਕਵੀਂ ਸੁਰੱਖਿਆ ਬਲਾਂ ਦੀ ਤਾਇਨਾਤੀ ਕਰਨ। ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਦੇਸ਼ ਵਿੱਚ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

 

ਉੱਤਰ ਪ੍ਰਦੇਸ਼ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਮੰਤਰਾਲੇ ਨੇ ਅਰਧ ਸੈਨਿਕ ਬਲਾਂ ਦੀਆਂ 40 ਕੰਪਨੀਆਂ ਨੂੰ ਭੇਜਿਆ ਹੈ। ਅਰਧ ਸੈਨਿਕ ਬਲਾਂ ਦੀ ਇੱਕ ਕੰਪਨੀ ਵਿੱਚ ਲਗਭਗ 100 ਕਰਮਚਾਰੀ ਹੁੰਦੇ ਹਨ। ਅਯੁੱਧਿਆ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਫ਼ੈਸਲਾ 17 ਨਵੰਬਰ ਤੋਂ ਪਹਿਲਾਂ ਆਉਣ ਦੀ ਸੰਭਾਵਨਾ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:MHA sends general advisory to all states to remain alert and vigilant ahead of verdict in Ayodhya case