ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

MiG-29K ਜਹਾਜ਼ ਹਾਦਸਾਗ੍ਰਸਤ, ਪਾਇਲਟ ਸੁਰੱਖਿਅਤ

ਗੋਆ 'ਚ ਇੱਕ ਮਿਗ-29K ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਪਾਇਲਟ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਭਾਰਤੀ ਜਲ ਸੈਨਾ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਭਾਰਤੀ ਜਲ ਸੈਨਾ ਦੇ ਇੱਕ ਬੁਲਾਰੇ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਰਾਹੀਂ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ।
 

ਅਧਿਕਾਰੀ ਨੇ ਦੱਸਿਆ, "ਅੱਜ ਸਵੇਰੇ ਕਰੀਬ ਲਗਭਗ 10.30 ਵਜੇ ਗੋਆ 'ਚ ਇੱਕ ਮਿਗ-29K ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਲੜਾਕੂ ਜਹਾਜ਼ ਰੋਜ਼ਾਨਾ ਦੀ ਤਰ੍ਹਾਂ ਉਡਾਨ ਭਰ ਰਿਹਾ ਸੀ। ਹਵਾਈ ਜਹਾਜ਼ ਉਡਾ ਰਿਹਾ ਪਾਇਲਟ ਸੁਰੱਖਿਅਤ ਜਹਾਜ਼ ਤੋਂ ਬਾਹਰ ਨਿਕਲ ਗਿਆ। ਮਾਮਲੇ ਦੀ ਜਾਂਚ ਲਈ ਆਦੇਸ਼ ਜਾਰੀ ਕੀਤੇ ਗਏ ਹਨ।
 

 

ਜਾਣਕਾਰੀ ਅਨੁਸਾਰ ਪਾਇਲਟ ਜਹਾਜ਼ ਨੂੰ ਰੋਜ਼ਾਨਾ ਦੀ ਤਰ੍ਹਾਂ ਉਡਾ ਰਿਹਾ ਸੀ। ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਜਹਾਜ਼ 'ਚ ਤਕਨੀਕੀ ਖਰਾਬੀ ਆ ਗਈ। ਪਾਇਲਟ ਨੇ ਏਅਰ ਟ੍ਰੈਫਿਕ ਕੰਟਰੋਲ ਅਧਿਕਾਰੀਆਂ ਨੂੰ ਇਸ ਦੀ ਜਾਣਕਾਰੀ ਦਿੱਤੀ ਪਰ ਇਸ ਦੌਰਾਨ ਮਿਗ ਜਹਾਜ਼ ਹਾਦਸਾਗ੍ਰਸਤ ਹੋ ਗਿਆ। 
 

ਜ਼ਿਕਰਯੋਗ ਹੈ ਕਿ ਬੀਤੇ ਸਾਲ ਨਵੰਬਰ 'ਚ ਵੀ ਗੋਆ ਵਿਖੇ ਇੱਕ ਜਹਾਜ਼ ਹਾਦਸਾਗ੍ਰਸਤ ਹੋਇਆ ਸੀ। ਉਸ ਹਾਦਸੇ 'ਚ ਵੀ ਪਾਇਲਟ ਸੁਰੱਖਿਅਤ ਬੱਚ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:MiG 29K Aircraft Crashed In Goa Pilot Elects Safely Says Indian Navy Spokes Person