ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੌਣ ਹੋਵੇਗਾ ਕਾਂਗਰਸ ਦਾ ਅਗਲਾ ਪ੍ਰਧਾਨ? ਮਿਲਿੰਦ ਦੇਵੜਾ ਨੇ ਸੁਝਾਏ ਇਨ੍ਹਾਂ ਵੱਡੇ ਨੇਤਾਵਾਂ ਦੇ ਨਾਮ 


ਲੋਕ ਸਭਾ ਚੋਣਾਂ ਵਿੱਚ ਮਾੜੀ ਕਾਰਗੁਜ਼ਾਰੀ ਦੀ ਜ਼ਿੰਮੇਵਾਰੀ ਲੈਂਦਿਆਂ ਜਦੋਂ ਤੋਂ ਰਾਹੁਲ ਗਾਂਧੀ ਨੇ ਅਸਤੀਫਾ ਦਿੱਤਾ ਹੈ, ਉਦੋਂ ਤੋਂ ਹੀ ਕਾਂਗਰਸ ਪਾਰਟੀ ਵਿੱਚ ਪ੍ਰਧਾਨਗੀ ਦੇ ਅਹੁਦੇ ਲਈ ਕਾਫ਼ੀ ਦਿਮਾਗ਼ ਲਾਇਆ ਜਾ ਰਿਹਾ ਹੈ। 

 

ਇਸ ਵਿਚਕਾਰ ਕਾਂਗਰਸ ਨੇਤਾ ਮਿਲਿੰਦ ਦੇਵੜਾ ਨੇ ਰਾਜਸਥਾਨ ਦੇ ਮੁੱਖ ਮੰਤਰੀ ਸਚਿਨ ਪਾਇਲਟ ਅਤੇ ਜਨਰਲ ਸਕੱਤਰ ਜੋਤੀਰਾਦਿੱਤਿਆ ਸਿੰਧੀਆ ਦੇ ਨਾਮ ਨੂੰ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪ੍ਰਸਤਾਵਿਤ ਕੀਤਾ ਹੈ। ਦੱਸਣਯੋਗ ਹੈ ਕਿ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿੱਚ ਪਾਰਟੀ ਪ੍ਰਧਾਨ ਦੇ ਅਹੁਦੇ ਉੱਤੇ ਵਿਚਾਰ-ਵਟਾਂਦਰਾ ਹੋਣਾ ਹੈ।

 

 

 

 

ਮੁੰਬਈ ਕਾਂਗਰਸ ਪ੍ਰਧਾਨ ਮਿਲਿੰਦ ਦੇਵੜਾ ਨੇ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਹਿਮਤ ਹਾਂ ਕਿ ਨਵੇਂ ਕਾਂਗਰਸ ਪ੍ਰਧਾਨ ਨੂੰ ਨੌਜਵਾਨ, ਕਾਬਲ ਅਤੇ ਤਜਰਬੇਕਾਰ ਹੋਣਾ ਚਾਹੀਦਾ ਹੈ। ਮੈਨੂੰ ਲੱਗਦਾ ਹੈ ਕਿ ਸਚਿਨ ਪਾਇਲਟ ਅਤੇ ਜੋਤੀਰਾਦਿੱਤਿਆ ਸਿੰਧੀਆ ਦੇ ਅੰਦਰ ਅਜਿਹੇ ਗੁਣ ਹਨ ਅਤੇ ਉਹ ਸੰਗਠਨ ਨੂੰ ਮਜ਼ਬੂਤ ਕਰ ਸਕਦੇ ਹਨ।

 

ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ ਪੈਦਾ ਹੋਏ ਭੰਬਲਭੂਸੇ ਵਿਚਕਾਰ ਕਾਂਗਰਸ ਨੇ 10 ਅਗਸਤ ਨੂੰ ਪਾਰਟੀ ਦੀ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਬੈਠਕ ਬੁਲਾਈ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਹ ਜਾਣਕਾਰੀ ਦਿੱਤੀ।

 

ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫੇ ਨੂੰ ਰੱਦ ਕਰਦਿਆਂ, ਸੀਡਬਲਿਊਸੀ ਨੇ ਉਨ੍ਹਾਂ ਨੂੰ ਪਾਰਟੀ ਵਿਚ ਇਨਕਲਾਬੀ ਤਬਦੀਲੀ ਕਰਨ ਦਾ ਅਧਿਕਾਰ ਦਿੱਤਾ ਸੀ, ਹਾਲਾਂਕਿ ਗਾਂਧੀ ਆਪਣੇ ਰੁਖ਼ 'ਤੇ ਅੜੇ ਰਹੇ ਅਤੇ ਸਪੱਸ਼ਟ ਕੀਤਾ ਕਿ ਉਹ ਜਾਂ ਗਾਂਧੀ ਪਰਿਵਾਰ ਦਾ ਕੋਈ ਹੋਰ ਮੈਂਬਰ ਅਹੁਦਾ ਨਹੀਂ ਸੰਭਾਲੇਗਾ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Milind Deora suggests Sachin Pilot and Jyotiraditya Scindia for Congress President