ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ : ਅੱਤਵਾਦੀਆਂ ਨੇ ਪੁਲਿਸ ਜਵਾਨ ਨੂੰ ਅਗਵਾ ਕੀਤਾ

ਪੁਲਿਸ ਜਵਾਨ ਨੂੰ ਅਗਵਾ ਕੀਤਾ

ਘਾਟੀ `ਚ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਤਵਾਦੀਆਂ ਵੱਲੋਂ ਕਸ਼ਮੀਰ ਦੇ ਪੁਲਵਾਮਾ ਜਿ਼ਲ੍ਹੇ ਦੇ ਤਰਾਲ ਖੇਤਰ `ਚੋਂ ਇਕ ਪੁਲਿਸ ਜਵਾਨ ਨੂੰ ਉਸਦੇ ਘਰ ਤੋਂ ਅਗਵਾ ਕਰ ਲਿਆ ਗਿਆ। ਇਸ ਗੱਲ ਦੀ ਜਾਣਕਾਰੀ ਪੁਲਿਸ ਨੇ ਸ਼ਨੀਵਾਰ ਨੂੰ ਦਿੱਤੀ।


ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੀਨੀਅਰ ਪੁਲਿਸ ਅਫ਼ਸਰ (ਐਸਪੀਓ) ਮੁਦਾਸੀਰ ਅਹਿਮਦ ਨੁੰ ਅੱਤਵਾਦੀਆਂ ਨੇ ਸ਼ੁੱਕਰਵਾਰ ਦੀ ਰਾਤ ਨੂੰ ਉਨ੍ਹਾਂ ਦੇ ਘਰ ਤੋਂ ਅਗਵਾ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਐਸਪੀਓ ਦੀ ਭਾਲ ਲਈ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ। 


ਇਸ ਤੋਂ ਪਹਿਲਾਂ ਪੁਲਿਸ ਕਾਂਸਟੇਬਲ ਮੁਹੰਮਦ ਸਲੀਮ ਸ਼ਾਹ ਦੀ ਲਾਸ਼ 21 ਜੁਲਾਈ ਨੂੰ ਦੱਖਣੀ ਕਸ਼ਮੀਰ ਦੇ ਕੁਲਾਮ ਜਿ਼ਲ੍ਹੇ ਦੇ ਕਿਮੋਹ ਪਿੰਡ `ਚੋਂ ਬਰਾਮਦ ਹੋਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Militants abduct policeman from home in Kashmir Pulwama