ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਨੂੰ ਗੋਲੀ ਮਾਰੋ : ਭਾਜਪਾ ਆਗੂ

ਨਾਗਰਿਕਤਾ (ਸੋਧ) ਕਾਨੂੰਨ ਦੇ ਵਿਰੋਧ 'ਚ ਦੇਸ਼ ਪੱਧਰੀ ਪ੍ਰਦਰਸ਼ਨਾਂ ਵਿਚਕਾਰ ਭਾਜਪਾ ਆਗੂ ਅਤੇ ਕੇਂਦਰੀ ਰੇਲ ਰਾਜ ਮੰਤਰੀ ਸੁਰੇਸ਼ ਅੰਗੜੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਰੇਲਵੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਵੇਖਦੇ ਹੀ ਗੋਲੀ ਮਾਰਨ ਦਾ ਆਦੇਸ਼ ਦਿੱਤਾ ਹੈ। ਰੇਲ ਰਾਜ ਮੰਤਰੀ ਨੇ ਹੁਬਲੀ 'ਚ ਕਿਹਾ, "ਜੇ ਕੋਈ ਵਿਅਕਤੀ ਰੇਲਵੇ ਜਾਇਦਾਦ ਨੂੰ ਨੁਕਸਾਨ ਪਹੁੰਚਾ ਰਿਹਾ ਹੈ ਤਾਂ ਮੈਂ ਉਸ ਸੂਬੇ ਦੇ ਮੁੱਖ ਮੰਤਰੀ ਨੂੰ ਸਖਤ ਕਾਰਵਾਈ ਕਰਨ ਲਈ ਕਹਾਂਗਾ। 
 

ਇਹ ਪੁੱਛੇ ਜਾਣ 'ਤੇ ਕਿ ਸਖਤ ਕਾਰਵਾਈ ਤੋਂ ਉਨ੍ਹਾਂ ਦਾ ਮਤਲਬ ਕੀ ਹੈ ਤਾਂ ਰੇਲ ਰਾਜ ਮੰਤਰੀ ਨੇ ਕਿਹਾ, "ਸਖਤ ਕਾਰਵਾਈ ਦਾ ਮਤਲਬ ਹੈ ਕਿ ਵੇਖਦੇ ਹੀ ਗੋਲੀ ਮਾਰ ਦਿੱਤੀ ਜਾਵੇ...।" ਦਰਅਸਲ, ਪੱਤਰਕਾਰਾਂ ਨੇ ਨਾਗਰਿਕਤਾ (ਸੋਧ) ਕਾਨੂੰਨ ਦੇ ਵਿਰੋਧ 'ਚ ਪ੍ਰਦਰਸ਼ਨਾਂ ਦੌਰਾਨ ਰੇਲਵੇ ਦੀ ਜਾਇਦਾਦ ਨੂੰ ਪਹੁੰਚਾਏ ਜਾ ਰਹੇ ਨੁਕਸਾਨ ਨੂੰ ਰੋਕਣ ਲਈ ਚੁੱਕੇ ਕਦਮਾਂ ਬਾਰੇ ਸਵਾਲ ਕੀਤਾ ਸੀ। 
 

ਹਾਲ ਹੀ 'ਚ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨੇ ਪੱਛਮ ਬੰਗਾਲ 'ਚ ਰੇਲ ਪਟੜੀਆਂ ਨੂੰ ਨੁਕਸਾਨ ਪਹੁੰਚਾਇਆ ਸੀ। ਕੁੱਝ ਸਟੇਸ਼ਨਾਂ 'ਚ ਭੰਨਤੋੜ ਕੀਤੀ ਅਤੇ ਰੇਲ ਪਟੜੀਆਂ ਨੂੰ ਅੱਗ ਲਗਾ ਦਿੱਤੀ ਸੀ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Minister Suresh Angadi says I direct shoot anybody who distroys public property