ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਦੇ 5 ਜ਼ਿਲ੍ਹਿਆਂ 'ਚ 24 ਘੰਟਿਆਂ 'ਚ ਮੁੜ ਮੋਬਾਈਲ ਇੰਟਰਨੈੱਟ ਸੇਵਾ ਬੰਦ

ਜੰਮੂ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ ਐਤਵਾਰ ਸਵੇਰੇ ਮੋਬਾਈਲ ਇੰਟਰਨੈੱਟ ਸੇਵਾ ਮੁੜ ਤੋਂ ਬੰਦ ਕਰ ਦਿੱਤੀ ਗਈ। ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਆਰਟੀਕਲ 370 ਨੂੰ ਸਮਾਪਤ ਕਰਨ ਅਤੇ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਦੋ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾਉਣ ਦੇ ਫ਼ੈਸਲੇ ਤੋਂ ਪਹਿਲਾਂ 4 ਅਗਸਤ ਤੋਂ ਬੰਦ ਕੀਤੀ 2ਜੀ ਮੋਬਾਈਲ ਫੋਨ ਇੰਟਰਨੈੱਟ ਸੇਵਾ ਨੂੰ ਸ਼ੁੱਕਰਵਾਰ ਰਾਤੀ ਬਹਾਲ ਕਰ ਦਿੱਤਾ ਗਿਆ ਸੀ।

 

ਇਕ ਅਧਿਕਾਰੀ ਨੇ ਕਿਹਾ ਕਿ ਮੋਬਾਈਲ ਇੰਟਰਨੈੱਟ ਸੇਵਾ ਨੂੰ ਕਿਸੇ ਕਾਰਨ ਕਰਕੇ ਮੁੜ ਤੋਂ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਸਥਿਤੀ ਦੀ ਸਮੀਖਿਆ ਤੋਂ ਬਾਅਦ ਇਸ ਨੂੰ  ਬਹਾਲ ਕੀਤਾ ਜਾਵੇਗਾ। 
 

ਜ਼ਿਲ੍ਹਾ ਪ੍ਰਸ਼ਾਸਨ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਜ਼ਮੀਨੀ ਸਥਿਤੀ ਅਤੇ ਸੋਸ਼ਲ ਮੀਡੀਆ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ, ਅਤੇ ਜੇ ਕੋਈ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਦੇ ਜਾਂ ਸ਼ਾਂਤੀ ਭੰਗ ਕਰਨ ਵਾਲੀ ਸਮੱਗਰੀ ਦਾ ਪ੍ਰਸਾਰਣ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ।

 

ਰਾਜੌਰੀ ਜ਼ਿਲ੍ਹੇ ਵਿੱਚ ਸੀਆਰਪੀਸੀ ਦੀ ਧਾਰਾ 144 ਅਧੀਨ ਲਗਾਈਆਂ ਗਈਆਂ ਪਾਬੰਦੀਆਂ ਹਟਾ ਲਈਆਂ ਹਨ, ਪਰ ਇਹ ਪਾਬੰਦੀਆਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹਿਣਗੀਆਂ।


ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਸੰਵਿਧਾਨ ਦੀ ਧਾਰਾ 370 ਨੂੰ ਖ਼ਤਮ ਕਰਨ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਕੇਂਦਰ ਸਾਸ਼ਤ ਪ੍ਰਦੇਸ਼ ਬਣਾਉਣ ਦੇ ਫ਼ੈਸਲਾ ਤੋਂ ਪਹਿਲਾਂ ਚਾਰ ਅਗਸਤ ਦੀ ਅੱਧੀ ਰਾਤ ਤੋਂ ਮੋਬਾਈਲ ਇੰਟਰਨੈਟ ਸੇਵਾ ਨੂੰ ਬੰਦ ਕਰ ਦਿੱਤਾ ਗਿਆ ਸੀ।
 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mobile internet service stopped in 5 districts of Jammu within 24 hours