ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗਿਲਾਨੀ ਦੀ ਮੌਤ ਦੀ ਫੈਲੀ ਅਫ਼ਵਾਹ, ਕਸ਼ਮੀਰ 'ਚ ਇੱਕ ਵਾਰ ਫਿਰ ਇੰਟਰਨੈਟ ਸੇਵਾ ਬੰਦ

ਹੁਰੀਅਤ ਕਾਨਫਰੰਸ (ਜੀ) ਦੇ ਚੇਅਰਮੈਨ ਨੇਤਾ ਸਈਦ ਅਲੀ ਸ਼ਾਹ ਗਿਲਾਨੀ ਦੀ ਮੌਤ ਦੀ ਅਫ਼ਵਾਹ ਫੈਲਣ ਤੋਂ ਬਾਅਦ ਬੁੱਧਵਾਰ ਦੇਰ ਰਾਤ ਕਸ਼ਮੀਰ 'ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ। ਕਸ਼ਮੀਰ ਦੇ ਕਮਿਸ਼ਨਰ ਬਸ਼ੀਰ ਅਹਿਮਦ ਖ਼ਾਨ ਨੇ ਦੱਸਿਆ ਕਿ ਗਿਲਾਨੀ ਦੇ ਬੇਟੇ ਨਸੀਮ ਗਿਲਾਨੀ ਨੇ ਫੋਨ 'ਤੇ ਦੱਸਿਆ ਕਿ ਸ਼ਾਹ ਗਿਲਾਨੀ ਸਿਹਤਮੰਦ ਅਤੇ ਘਰ 'ਚ ਹਨ। ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਹੈ।
 

ਅਹਿਮਦ ਖਾਨ ਨੇ ਦੱਸਿਆ ਕਿ ਅਜਿਹੀਆਂ ਅਫ਼ਵਾਹਾਂ ਪੂਰੀ ਤਰ੍ਹਾਂ ਬੇਬੁਨਿਆਦ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਧਿਆਨ ਨਾ ਦੇਣ। ਪੁਲਿਸ ਅਫ਼ਵਾਹਾਂ ਫੈਲਾਉਣ ਵਾਲਿਆ 'ਤੇ ਨਜ਼ਰ ਰੱਖ ਰਹੀ ਹੈ। ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਐਤਵਾਰ 9 ਫਰਵਰੀ ਅਤੇ ਮੰਗਲਵਾਰ 11 ਫਰਵਰੀ ਨੂੰ ਅਫਜ਼ਲ ਗੁਰੂ ਅਤੇ ਮਕਬੂਲ ਬੱਟ ਦੀ ਬਰਸੀ ਮੌਕੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ।

 


 

ਇਸ ਤੋਂ ਪਹਿਲਾਂ 2 ਅਤੇ 3 ਜਨਵਰੀ ਨੂੰ ਕਸ਼ਮੀਰ ਵਿੱਚ ਅਫ਼ਵਾਹਾਂ ਦਾ ਬਾਜ਼ਾਰ ਗਰਮ ਰਿਹਾ ਸੀ। ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀਆਂ ਅਫ਼ਵਾਹਾਂ ਫੈਲਾ ਕੇ ਵਾਦੀ ਦੇ ਮਾਹੌਲ ਨੂੰ ਖਰਾਬ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਸਾਰੀਆਂ ਸਥਿਤੀਆਂ ਦੇ ਮੱਦੇਨਜ਼ਰ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।
 

ਬੀਤੀ 3 ਜਨਵਰੀ ਨੂੰ ਅੱਤਵਾਦੀ ਨੇਤਾ ਰਿਆਜ਼ ਨਾਇਕੂ 'ਤੇ ਫੜੇ ਜਾਣ ਦੀ ਅਫਵਾਹ ਫੈਲੀ ਸੀ। ਇਸ 'ਤੇ ਲੋਕਾਂ ਨੇ ਫੋਨ 'ਤੇ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਸੀ। ਸੁਰੱਖਿਆ ਏਜੰਸੀਆਂ ਵੀ ਸੁਚੇਤ ਹੋ ਗਈਆਂ ਸਨ। ਹਾਲਾਂਕਿ ਪੁਲਿਸ ਨੇ ਸਪੱਸ਼ਟ ਕੀਤਾ ਸੀ ਕਿ ਅਜਿਹੀ ਕੋਈ ਘਟਨਾ ਨਹੀਂ ਵਾਪਰੀ।
 

ਬੁੱਧਵਾਰ ਦੁਪਹਿਰ ਨੂੰ ਵੱਖਵਾਦੀ ਨੇਤਾ ਸਈਦ ਅਲੀ ਸ਼ਾਹ ਗਿਲਾਨੀ ਦੀ ਮੌਤ ਦੀ ਅਫ਼ਵਾਹ ਫੈਲੀ। ਕਿਹਾ ਗਿਆ ਸੀ ਕਿ ਮੌਤ ਤੋਂ ਬਾਅਦ ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mobile internet services have been suspended in Kashmir to prevent rumours about the health of Syed Ali Shah Geelani