ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਸ਼ਮੀਰ 'ਚ ਮੋਬਾਈਲ ਫੋਨ ਮੁੜ ਸ਼ੁਰੂ, ਇੰਟਰਨੈਟ ਸੇਵਾ ਵੀ ਬਹਾਲ

ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਇਹ ਸਾਵਧਾਨੀ ਵਜੋਂ ਕਸ਼ਮੀਰ ਘਾਟੀ ਵਿੱਚ ਬੰਦ ਪਈ ਮੋਬਾਈਲ ਫੋਨ ਸੇਵਾਵਾਂ ਨੂੰ ਕੁਝ ਘੰਟਿਆਂ ਬਾਅਦ ਫਿਰ ਤੋਂ ਸ਼ੁਰੂ ਕਰ ਦਿੱਤਾ ਗਿਆ। ਇਹ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਕਿਹਾ ਕਿ ਕਸ਼ਮੀਰ ਵਿੱਚ ਸ਼ਾਮ 4 ਵਜੇ ਮੋਬਾਈਲ ਟੈਲੀਫ਼ੋਨ ਸੇਵਾਵਾਂ ਬਹਾਲ ਕੀਤੀਆਂ ਗਈਆਂ।


ਕਰੀਬ ਸਾਢੇ ਪੰਜ ਘੰਟਿਆਂ ਬਾਅਦ 9.45 ਵਜੇ ਕਸ਼ਮੀਰ ਵਿੱਚ ਮੋਬਾਈਲ ਇੰਟਰਨੈਟ ਸੇਵਾ ਵੀ ਬਹਾਲ ਕਰ ਦਿੱਤੀ ਗਈ। ਘਾਟੀ ਵਿੱਚ 2005 ਤੋਂ ਗਣਤੰਤਰ ਦਿਵਸ ਅਤੇ ਸੁਤੰਤਰਤਾ ਦਿਵਸ ਮੌਕੇ ਮੋਬਾਈਲ ਫੋਨ ਅਤੇ ਇੰਟਰਨੈੱਟ ਸੇਵਾਵਾਂ ਬੰਦ ਕਰਨਾ ਸੁਰੱਖਿਆ ਅਭਿਆਸ ਦਾ ਹਿੱਸਾ ਹੈ। ਦਰਅਸਲ, 2005 ਵਿੱਚ ਅੱਤਵਾਦੀਆਂ ਨੇ ਮੋਬਾਇਲ ਫੋਨ ਰਾਹੀਂ ਸੁਤੰਤਰਤਾ ਦਿਵਸ ਸਮਾਰੋਹ ਨੇੜੇ ਆਈਈਡੀ ਧਮਾਕਾ ਕੀਤਾ ਸੀ।

 

ਇਸ ਦੌਰਾਨ ਸ਼ਾਂਤਮਈ ਢੰਗ ਨਾਲ ਗਣਤੰਤਰ ਦਿਵਸ ਮਨਾਉਣ ਨੂੰ ਯਕੀਨੀ ਬਣਾਉਣ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਸ਼ਨਿੱਚਰਵਾਰ (25 ਜਨਵਰੀ) ਨੂੰ ਕਸ਼ਮੀਰ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਮੁੜ ਸ਼ੁਰੂ ਹੋਣ ਦੇ ਕੁਝ ਘੰਟਿਆਂ ਬਾਅਦ, ਅਧਿਕਾਰੀਆਂ ਨੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸੇਵਾਵਾਂ ਨੂੰ ਮੁੜ ਬੰਦ ਕਰ ਦਿੱਤਾ ਸੀ।

 

ਜ਼ਿਕਰਯੋਗ ਹੈ ਕਿ 5 ਅਗਸਤ 2019 ਨੂੰ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਵੰਡਣ ਦੇ ਐਲਾਨ ਤੋਂ ਬਾਅਦ ਮੋਬਾਈਲ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਸੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mobile phone services in Kashmir now restored mobile Internet services remain suspended