ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇੰਸਟਾਗ੍ਰਾਮ 'ਤੇ PM ਮੋਦੀ ਦੀ ਫੈਨ ਫਾਲੋਇੰਗ 3 ਕਰੋੜ ਤੋਂ ਪਾਰ, ਓਬਾਮਾ ਅਤੇ ਟਰੰਪ ਨੂੰ ਪਿੱਛੇ ਛੱਡਿਆ

ਸੋਸ਼ਲ ਮੀਡੀਆ 'ਤੇ ਬਹੁਤ ਸਰਗਰਮ ਰਹਿਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇੰਸਟਾਗ੍ਰਾਮ ਫਾਲੋਅਰਜ਼ ਦੀ ਗਿਣਤੀ 3 ਕਰੋੜ ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ, ਉਹ ਵਿਸ਼ਵ ਦੇ ਸਭ ਤੋਂ ਵੱਧ ਫਾਲੋਅਰਜ਼ ਵਾਲੇ ਨੇਤਾਵਾਂ ਦੀ ਸੂਚੀ ਵਿੱਚ ਚੋਟੀ ਉੱਤੇ ਪਹੁੰਚ ਗਏ ਹਨ। ਭਾਜਪਾ ਦੇ ਕਾਰਜਕਾਰੀ ਚੇਅਰਮੈਨ ਜੇਪੀ ਨੱਡਾ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।

 

25.6 ਮਿਲੀਅਨ ਫਾਲੋਅਰਜ਼ ਨਾਲ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਹੁਣ ਪ੍ਰਧਾਨ ਮੰਤਰੀ ਮੋਦੀ ਤੋਂ ਪਿੱਛੇ ਹਨ ਜਦੋਂਕਿ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੇ ਇੰਸਟਾਗ੍ਰਾਮ 'ਤੇ ਕੁੱਲ 24.8 ਮਿਲੀਅਨ ਫਾਲੋਅਰਜ਼ ਹਨ। ਦੂਜੇ ਪਾਸੇ, ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇੰਸਟਾਗ੍ਰਾਮ 'ਤੇ 14.9 ਮਿਲੀਅਨ ਫਾਲੋਅਰਜ਼ ਹਨ, ਜੋ ਪ੍ਰਧਾਨ ਮੰਤਰੀ ਮੋਦੀ ਦੀ ਤੁਲਨਾ ਵਿੱਚ ਅੱਧੇ ਹਨ।

 

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਸ਼ਲ ਮੀਡੀਆ ਨੂੰ ਰੋਜ਼ਾਨਾ ਅਪਡੇਟ ਕਰਦੇ ਰਹਿੰਦੇ ਹਨ। ਇਹੀ ਕਾਰਨ ਹੈ ਕਿ ਟਵਿੱਟਰ 'ਤੇ ਵੀ ਉਨ੍ਹਾਂ ਦੇ 5 ਮਿਲੀਅਨ ਤੋਂ ਜ਼ਿਆਦਾ ਫਾਲੋਅਰਜ਼ ਹਨ। ਹਾਲਾਂਕਿ ਟਵਿੱਟਰ 'ਤੇ ਫਾਲੋਅਰਜ਼ ਦੀ ਗੱਲ ਕਰੀਏ ਤਾਂ ਬਰਾਕ ਓਬਾਮਾ 65.7 ਮਿਲੀਅਨ ਫਾਲੋਅਰਜ਼ ਨਾਲ ਪ੍ਰਧਾਨ ਮੰਤਰੀ ਮੋਦੀ ਤੋਂ ਅੱਗੇ ਚੱਲ ਰਹੇ ਹਨ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Modi crosses 30 million follower mark on Instagram became most followed world leader