ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ, ਹਿਮਾਚਲ ਦੀ ਮਦਦ ਲਈ ਮੋਦੀ ਨੇ ਦਿੱਤਾ ਭਰੋਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਭਾਰੀ ਮੀਂਹ ਅਤੇ ਹੜ੍ਹ ਕਾਰਨ ਪ੍ਰਭਾਵਿਤ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਲਗਾਤਾਰ ਮੀਂਹ ਪੈਣ ਕਾਰਨ ਅਚਾਨਕ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਉੱਤਰੀ ਭਾਰਤ ਦੇ ਪਹਾੜੀ ਰਾਜ ਪ੍ਰਭਾਵਿਤ ਹੋਏ ਜਿਸ ਨਾਲ ਸੋਮਵਾਰ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ 'ਚ ਘੱਟ ਤੋਂ ਘੱਟ 11 ਲੋਕਾਂ ਦੀ ਮੌਤ ਹੋ ਗਈ।

 

ਮੋਦੀ ਨੇ ਟਵੀਟ ਕੀਤਾ, ਹਿਮਾਚਲ ਪ੍ਰਦੇਸ਼ ਦੇ ਮੁਖ ਮੰਤਰੀ ਜੈਰਾਮ ਠਾਕੁਰ ਅਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸੂਬਿਆਂ 'ਚ ਹੜ੍ਹ ਸਬੰਧੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਅਤੇ ਹੜ੍ਹ ਕਾਰਨ ਦੋਹਾਂ ਰਾਜਾਂ 'ਚ ਪੈਦਾ ਸਥਿਤੀ ਨਾਲ ਨਿਪਟਣ ਲਈ ਕੇਂਦਰ ਵਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

 

ਹਿਮਾਚਲ ਪ੍ਰਦੇਸ਼ 'ਚ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਫੋਨ ਕਰਕੇ ਰਾਜ 'ਚ ਮੀਂਹ ਦੇ ਬਾਅਦ ਦੀ ਸਥਿਤੀ ਦਾ ਜਾਇਜਾ ਲਿਆ। ਠਾਕੁਰ ਨੇ ਮੋਦੀ ਨੂੰ ਦੱਸਿਆ ਕਿ ਮੌਜੂਦਾ ਮਾਨਸੂਨ 'ਚ ਭਾਰੀ ਮੀਂਹ ਕਾਰਨ ਸੂਬੇ ਨੂੰ 1250 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਬੁਲਾਰੇ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਨੂੰ ਕੇਂਦਰ ਵਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Modi gives confidence to Punjab Himachal