ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ: ਰਾਹੁਲ ਗਾਂਧੀ

ਮੋਦੀ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ: ਰਾਹੁਲ ਗਾਂਧੀ

ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਅਰਥ–ਵਿਵਸਥਾ ਤੇ ਨਾਗਰਿਕਤਾ ਸੋਧ ਕਾਨੂੰਨ (CAA) ਜਿਹੇ ਮੁੱਦਿਆਂ ’ਤੇ ਵਿਰੋਧੀ ਪਾਰਟੀ ਦੀ ਮੀਟਿੰਗ ਤੋਂ ਬਾਅਦ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਉੱਤੇ ਵੱਡਾ ਸਿਆਸੀ ਹਮਲਾ ਕੀਤਾ।

 

 

ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਦੀ ਆਵਾਜ਼ ਦਬਾ ਰਹੀ ਹੈ।

 

 

ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕਿ ਰੁਜ਼ਗਾਰ ਦੇ ਮਾਮਲੇ ’ਤੇ ਤਾਂ ਹੁਣ ਕਦੇ ਗੱਲ ਕੀਤੀ ਹੀ ਨਹੀਂ ਜਾਂਦੀ। ਉਨ੍ਹਾਂ ਅੱਗੇ ਕਿਹਾ ਕਿ ਖ਼ਰਾਬ ਅਰਥ–ਵਿਵਸਥਾ ਉੱਤੇ ਕੇਂਦਰ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ।

 

 

ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਸੁਆਲ ਵੀ ਕੀਤਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇਸ਼ ਦੇ ਨੌਜਵਾਨਾਂ ਨਾਲ ਗੱਲ ਕਿਉਂ ਨਹੀਂ ਕਰਦੇ?

 

 

ਇੱਥੇ ਵਰਨਣਯੋਗ ਹੈ ਕਿ ਅੱਜ ਕਾਂਗਰਸ ਦੀ ਅਗਵਾਈ ਹੇਠ ਵਿਰੋਧੀ ਪਾਰਟੀਆਂ ਦੀ ਮੀਟਿੰਗ ਹੋਈ; ਜਿਸ ਵਿੱਚ ਸ਼ਿਵ ਸੈਨਾ, ਬਹੁਜਨ ਸਮਾਜ ਪਾਰਟੀ, ਤ੍ਰਿਣਮੂਲ ਕਾਂਗਰਸ ਤੇ ਸਮਾਜਵਾਦੀ ਪਾਰਟੀ ਸਮੇਤ ਛੇ ਅਹਿਮ ਪਾਰਟੀਆਂ ਖ਼ੁਦ ਨੂੰ ਵੱਖ ਰੱਖਿਆ।

 

 

ਇਸ ਨੂੰ ਵਿਰੋਧੀ ਪਾਰਟੀਆਂ ਦੀ ਏਕਤਾ ਨੂੰ ਇੱਕ ਝਟਕੇ ਦਾ ਨਾਂਅ ਵੀ ਦਿੱਤਾ ਜਾ ਰਿਹਾ ਹੈ। ਅੱਜ ਦੀ ਮੀਟਿੰਗ ’ਚ 20 ਪਾਰਟੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ; ਜਿਸ ਵਿੱਚ ਮੂਲ ਰੂਪ ’ਚ CAA ਅਤੇ ਅਰਥ–ਵਿਵਸਥਾ ਉੱਤੇ ਚਰਚਾ ਕੀਤੀ ਗਈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Modi Government is not talking about real issues before country says Rahul Gandhi