ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਖ ਭਾਈਚਾਰੇ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ, ਕਰਤਾਰਪੁਰ ਲਾਂਘਾ ਖੋਲ੍ਹਣ ’ਤੇ ਲਾਈ ਮੋਹਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮੋਦੀ ਸਰਕਾਰ ਦੀ ਕੇਂਦਰੀ ਕੈਬਨਿਟ ਨੇ ਇਤਿਹਾਸਿਕ ਫ਼ੈਸਲਾ ਲੈਂਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਾਣਕਾਰੀ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ 'ਚ ਸਥਿਤ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤੱਕ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਕੀਤੀ ਜਾਵੇਗੀ। ਇਸ 'ਚ ਸ਼ਰਧਾਲੂਆਂ ਨੂੰ ਆਧੁਨਿਕ ਸੁਵਿਧਾਵਾਂ ਵੀ ਦਿੱਤੀਆਂ ਜਾਣਗੀਆਂ।

 

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤੀ ਗ੍ਰਹਿ ਮੰਤਰਾਲੇ ਨੇ ਕਿਹਾ ਸੀ ਕਿ ਸੂਚਨਾ ਤਕਨਾਲੋਜੀ ਮੰਤਰਾਲੇ ਵਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਟੈਲੀਸਕੋਪ ਲਾਈ ਜਾਵੇਗੀ, ਜਿਸ ਨਾਲ ਗੁਰਦੁਆਰਾ ਸਾਹਿਬ ਨੇੜੇ ਤੋਂ ਨਜ਼ਰ ਆਵੇਗਾ। ਸਿੱਖ ਇਸ ਟੈਲੀਸਕੋਪ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਕਰਤਾਰਪੁਰ ਕੋਰੀਡੋਰ ਪ੍ਰਾਜੈਕਟ ਲਈ ਸਾਰੀਆਂ ਆਧੁਨਿਕ ਸਹੂਲਤਾਂ ਅਤੇ ਕੇਂਦਰ ਸਰਕਾਰ ਦੀ ਫੰਡਿੰਗ ਨਾਲ ਲਾਗੂ ਕੀਤੀ ਜਾਵੇਗੀ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Modi governments biggest gift to Sikh community open Kartarpur intersection