ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਗਾਂਧੀ ਨੇ ਕੇਂਦਰ ’ਤੇ ਲਾਇਆ ED-CBI ਦੀ ਦੁਰਵਰਤੋਂ ਦਾ ਦੋਸ਼

ED-CBI ਦੀ ਵਰਤੋਂ ਕਰ ਰਹੀ ਹੈ ਸਰਕਾਰ : ਰਾਹੁਲ ਗਾਂਧੀ

ਆਈ ਐਨ ਐਕਸ ਮੀਡੀਆ ਮਾਮਲੇ ਵਿਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਚਿਦੰਬਰਮ ਵਿਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਰਾਹੁਲ ਗਾਂਧੀ ਵੱਲੋਂ ਟਵੀਟ ਕੀਤਾ ਗਿਆ ਹੈ।

 

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ ਕਿ ਮੋਦੀ ਸਰਕਾਰ ਈਡੀ ਅਤੇ ਸੀਬੀਆਈ ਦੀ ਵਰਤੋਂ ਚਿਦੰਬਰਮ ਖਿਲਾਫ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਦੁਰ ਵਰਤੋਂ ਦੀ ਸਖਤ ਨਿੰਦਾ ਕਰਦਾ ਹਾਂ।

 

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੂੰ ਬੁੱਧਵਾਰ ਸਵੇਰੇ ਸੁਪਰੀਮ ਕੋਰਟ ਤੋਂ ਤੁਰੰਤ ਕੋਈ ਰਾਹਤ ਨਹੀਂ ਮਿਲੀ। ਹੁਣ ਸੀਜੇਆਈ ਰੰਜ਼ਨ ਗੋਗੋਈ ਚਿਦੰਬਰਮ ਦੀ ਅਗਾਊ ਜਮਾਨਤ ਪਟੀਸ਼ਨ ਉਤੇ ਸੁਣਵਾਈ ਕਰਨਗੇ।

 

ਉਥੇ, ਈਡੀ ਨੇ ਚਿਦੰਬਰਮ ਦੇ ਖਿਲਾਫ ਲੁਕਆਊਟ ਨੋਟਿਸ ਜਾਰੀ ਕੀਤਾ ਹੈ। ਚਿਦੰਬਰਮ ਨੇ ਆਈਐਨਐਕਸ ਮੀਡੀਆ ਮਾਮਲੇ ਵਿਚ ਉਨ੍ਹਾਂ ਦੀ ਅਗਾਊਂ ਜਮਾਨਤ ਜਾਚਿਕਾ ਖਾਰਜ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Modi Govt is using the ED