ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਜਟ 'ਚ ਦਿੱਲੀ ਲਈ ਦਿਲ ਖੋਲ੍ਹ ਕੇ ਗੱਫੇ ਦੇਵੇ ਕੇਂਦਰ ਸਰਕਾਰ : ਕੇਜਰੀਵਾਲ

ਦਿੱਲੀ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ 2020 ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਕੇਂਦਰੀ ਬਜਟ 'ਚ ਦਿੱਲੀ ਲਈ ਕੋਈ ਵੀ ਨਵੀਂ ਯੋਜਨਾ ਦੀ ਘੋਸ਼ਣਾ ਨਹੀਂ ਕੀਤੀ ਜਾ ਸਕਦੀ, ਪਰ ਮੈਨੂੰ ਲੱਗਦਾ ਹੈ ਕਿ 1 ਫਰਵਰੀ ਨੂੰ ਆਉਣ ਵਾਲੇ ਕੇਂਦਰੀ ਬਜਟ 'ਚ ਲੋਕ-ਲੁਭਾਵਣੀ ਯੋਜਨਾਵਾਂ ਦੇ ਐਲਾਨ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਜਟ ਨੂੰ ਰੁਕਵਾਉਣ ਲਈ ਮੇਰੇ ਉੱਪਰ ਕਈ ਲੋਕਾਂ ਦਾ ਪ੍ਰੈਸ਼ਰ ਸੀ, ਪਰ ਮੈਨੂੰ ਲੱਗਦਾ ਹੈ ਕਿ ਦਿੱਲੀ ਦੇ ਵਿਕਾਸ ਲਈ ਬਜਟ ਸਮੇਂ 'ਤੇ ਆਵੇ ਅਤੇ ਉਸ 'ਚ ਸਰਕਾਰ ਵੱਲੋਂ ਦਿਲ ਖੋਲ੍ਹ ਕੇ ਐਲਾਨ ਕੀਤੇ ਜਾਣੇ ਚਾਹੀਦੇ ਹਨ।
 


ਕੇਜਰੀਵਾਲ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਰਾਜਨੀਤੀ ਨੂੰ ਦਿੱਲੀ ਦੇ ਵਿਕਾਸ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ ਅਤੇ ਬਜਟ 1 ਫਰਵਰੀ ਨੂੰ ਆਉਣਾ ਚਾਹੀਦਾ ਹੈ। ਇਹ ਦਿੱਲੀ ਲਈ ਲਾਭਕਾਰੀ ਹੋਣਾ ਚਾਹੀਦਾ ਹੈ। ਬਜਟ ਨੂੰ ਮੁਲਤਵੀ ਨਹੀਂ ਕੀਤਾ ਜਾਣਾ ਚਾਹੀਦਾ। ਅਸੀਂ ਚਾਹੁੰਦੇ ਹਾਂ ਕਿ ਕੇਂਦਰ ਸਰਕਾਰ ਦਿੱਲੀ ਦੇ ਵਿਕਾਸ ਲਈ ਵੱਧ ਤੋਂ ਵੱਧ ਫੰਡਾਂ ਦਾ ਐਲਾਨ ਕਰੇ।
 

ਉਨ੍ਹਾਂ ਕਿਹਾ ਕਿ ਪ੍ਰਦੂਸ਼ਣ, ਸਾਫ-ਸਫਾਈ, ਮੈਟਰੋ ਵਿਸਤਾਰ ਵਰਗੀਆਂ ਯੋਜਨਾਵਾਂ ਚੋਣ ਮੁਹਿੰਮ ਦੌਰਾਨ ਸਾਰੀਆਂ ਪਾਰਟੀਆਂ ਦੇ ਚੋਣ ਮੈਨੀਫੈਸਟੋ 'ਚ ਸ਼ਾਮਲ ਕੀਤੀਆਂ ਜਾਣਗੀਆਂ ਚਾਹੀਦੀਆਂ ਹਨ। ਇਸ ਲਈ ਸਰਕਾਰ ਨੂੰ ਇਨ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਲਈ ਬਜਟ ਨਿਰਧਾਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 8 ਫਰਵਰੀ ਤੋਂ ਬਾਅਦ ਜਿਸ ਵੀ ਪਾਰਟੀ ਦੀ ਸਰਕਾਰ ਬਣੇਗੀ, ਫਿਰ ਉਹ ਉਸ ਬਜਟ ਦੀ ਵਰਤੋਂ ਕਰਦੇ ਹੋਏ ਲੋਕ ਹਿੱਤ 'ਚ ਕੰਮ ਕਰ ਸਕੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Modi govt should make open announcements for Delhi in Union Budget 2020 says Arvind Kejriwal