ਭਾਰਤੀ ਜਨਤਾ ਪਾਰਟੀ (ਭਾਜਪਾ) ਪ੍ਰਧਾਨ ਅਮਿਤ ਸ਼ਾਹ ਨੇ ਵੀਰਵਾਰ ਨੂੰ ਨਵੀਂ ਸਰਕਾਰ ਦੇ ਗਠਨ ਅਤੇ ਸਹੁੰ ਚੁੱਕ ਸਮਾਰੋਹ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਿਹਾਹਿਸ਼ ਉਤੇ ਜਾ ਕੇ ਮੁਲਾਕਾਤ ਕੀਤੀ। ਭਾਜਪਾ ਦੇ ਦੋਵੇਂ ਉਚ ਆਗੂਆਂ ਦੀ ਪਿਛਲੇ ਤਿੰਨ ਦਿਨਆਂ ਵਿਚ ਇਹ ਤੀਜੀ ਮੁਲਾਕਾਤ ਹੈ।
ਮੋਦੀ ਅਤੇ ਸ਼ਾਹ ਮੀਟਿੰਗ ਦੌਰਾਨ ਉਨ੍ਹਾਂ ਲੋਕ ਸਭਾ ਮੈਂਬਰਾਂ ਦੀ ਸੂਚੀ ਨੂੰ ਆਖਰੀ ਰੂਪ ਦੇ ਸਕਦੇ ਹਨ ਜੋ ਸ਼ਾਮ ਨੂੰ ਮੋਦੀ ਨਾਲ ਅਹੁਦੇ ਦੀ ਸਹੁੰ ਚੁੱਕਣਗੇ। ਮੋਦੀ ਅਤੇ ਸ਼ਾਹ ਨੇ ਇਸ ਤੋਂ ਪਹਿਲਾਂ ਮੰਗਲਵਾਰ ਅਤੇ ਬੁੱਧਵਾਰ ਨੂੰ ਵੀ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਸੀ।
ਮੋਦੀ ਨੇ ਦੂਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਲੈਣ ਤੋਂ ਪਹਿਲਾਂ ਵੀਰਵਾਰ ਨੂੰ ਮਹਾਤਮਾ ਗਾਂਧੀ, ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦਿੱਤੀ, ਰਾਸ਼ਟਰੀ ਸਮਰ ਸਮਾਰਕ ਉਤੇ ਸ਼ਹੀਦਾਂ ਨੂੰ ਨਮਨ ਕੀਤਾ।