ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਸ਼ੇਸ਼ ਰੇਲਾਂ ਰਾਹੀਂ 14 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਪੁੱਜੇ ਆਪਣੇ ਘਰੀਂ

ਵਿਸ਼ੇਸ਼ ਰੇਲਾਂ ਰਾਹੀਂ 14 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਪੁੱਜੇ ਆਪਣੇ ਘਰੀਂ

ਵੱਖ-ਵੱਖ ਥਾਵਾਂ 'ਤੇ ਫਸੇ ਪ੍ਰਵਾਸੀ ਮਜ਼ਦੂਰਾਂ, ਤੀਰਥਯਾਤਰੀਆਂ, ਸੈਲਾਨੀਆਂ, ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦਾ ਸਪੈਸ਼ਲ ਟ੍ਰੇਨਾਂ ਜ਼ਰੀਏ ਆਵਾਗਮਨ ਸੁਨਿਸ਼ਚਿਤ ਕਰਨ ਬਾਰੇ ਗ੍ਰਹਿ ਮੰਤਰਾਲੇ ਦੇ ਆਦੇਸ਼ ਤੋਂ ਬਾਅਦ, ਭਾਰਤੀ ਰੇਲਵੇ ਨੇ “ਸ਼੍ਰਮਿਕ ਸਪੈਸ਼ਲ” ਟ੍ਰੇਨਾਂ ਚਲਾਉਣ ਦਾ ਫੈਸਲਾ ਕੀਤਾ ਸੀ।

 

 

15 ਮਈ 2020 ਦੀ ਅੱਧੀ ਰਾਤ ਤੱਕ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਕੁੱਲ 1074 “ਸ਼੍ਰਮਿਕ ਸਪੈਸ਼ਲ” ਟ੍ਰੇਨਾਂ ਚਲਾਈਆਂ ਗਈਆਂ ਹਨ। ਪਿਛਲੇ 15 ਦਿਨਾਂ ਵਿੱਚ 14 ਲੱਖ ਤੋਂ ਵੱਧ ਯਾਤਰੀ ਆਪਣੇ ਗ੍ਰਹਿ ਰਾਜ ਪਹੁੰਚ ਚੁੱਕੇ ਹਨ।

 

 

ਧਿਆਨਯੋਗ ਹੈ ਕਿ ਪਿਛਲ਼ੇ 3 ਦਿਨਾਂ ਦੌਰਾਨ 2 ਲੱਖ ਤੋਂ ਵੱਧ ਯਾਤਰੀਆਂ ਦਾ ਰੋਜ਼ਾਨਾ ਆਵਾਗਵਨ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਰੋਜ਼ਾਨਾ ਤਿੰਨ ਲੱਖ ਯਾਤਰੀਆਂ ਤੱਕ ਵਧਾਏ ਜਾਣ ਦੀ ਉਮੀਦ ਹੈ।

 

 

ਇਹ 1074 “ਸ਼੍ਰਮਿਕ ਸਪੈਸ਼ਲ” ਟ੍ਰੇਨਾਂ ਵੱਖ-ਵੱਖ ਰਾਜਾਂ ਆਂਧਰ ਪ੍ਰਦੇਸ਼, ਦਿੱਲੀ, ਗੁਜਰਾਤ, ਹਰਿਆਣਾ, ਮਹਾਰਾਸ਼ਟਰ, ਪੰਜਾਬ, ਰਾਜਸਥਾਨ, ਤਮਿਲ ਨਾਡੂ, ਤੇਲੰਗਾਨਾ, ਕਰਨਾਟਕ, ਕੇਰਲ, ਗੋਆ, ਝਾਰਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ ਤੋਂ ਚਲਾਈਆਂ ਗਈਆ ਹਨ।

 

 

 ਇਹ1074 ਟ੍ਰੇਨਾਂ ਵੱਖ-ਵੱਖ ਰਾਜਾਂ-ਆਂਧਰ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ, ਝਾਰਖੰਡ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਣੀਪੁਰ, ਮਿਜ਼ੋਰਮ,  ਓਡੀਸ਼ਾ, ਰਾਜਸਥਾਨ, ਤਮਿਲ ਨਾਡੂ, ਤੇਲੰਗਾਨਾ, ਤ੍ਰਿਪੁਰਾ, ਉੱਤਰ ਪ੍ਰਦੇਸ਼, ਉੱਤਰਾਖੰਡ, ਪੱਛਮੀ ਬੰਗਾਲ ਪਹੁੰਚੀਆਂ।

 

 

 ਟ੍ਰੇਨ 'ਤੇ ਚੜ੍ਹਨ ਤੋਂ ਪਹਿਲਾਂ, ਯਾਤਰੀਆਂ ਦੀ ਸਹੀ ਸਕ੍ਰੀਨਿੰਗ ਸੁਨਿਸ਼ਚਿਤ ਕੀਤੀ ਜਾਂਦੀ ਹੈ। ਯਾਤਰਾ ਦੌਰਾਨ ਯਾਤਰੀਆਂ ਨੂੰ ਮੁਫਤ ਭੋਜਨ ਅਤੇ ਪਾਣੀ ਦਿੱਤਾ ਜਾ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:More than 14 Lakh Migrant Labourers reach their homes by special trains