ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਦੇ ਬਹੁਤੇ ਹਿੱਸਿਆਂ ’ਚ CAA ਦਾ ਜ਼ੋਰਦਾਰ ਵਿਰੋਧ, ਕਈ ਥਾਵਾਂ ’ਤੇ ਇੰਟਰਨੈੱਟ ਬੰਦ

ਭਾਰਤ ਦੇ ਬਹੁਤੇ ਹਿੱਸਿਆਂ ’ਚ CAA ਦਾ ਜ਼ੋਰਦਾਰ ਵਿਰੋਧ, ਕਈ ਥਾਵਾਂ ’ਤੇ ਇੰਟਰਨੈੱਟ ਬੰਦ

ਨਾਗਰਿਕਤਾ ਸੋਧ ਕਾਨੂੰਨ (CAA) ਵਿਰੁੱਧ ਦੇਸ਼ ਦੇ ਕਈ ਸੂਬਿਆਂ ’ਚ ਹਿੰਸਕ ਪ੍ਰਦਰਸ਼ਨ ਜਾਰੀ ਹਨ। ਵਿਦਿਆਰਥੀਆਂ ਸਮੇਤ ਲੱਖਾਂ ਦੀ ਗਿਣਤੀ ’ਚ ਲੋਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਰਨਾਟਕ, ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਕੁਝ ਹਿੱਸਿਆਂ ’ਚ ਹਿੰਸਾ ਹੋਈ; ਜਿਸ ਵਿੱਚ ਤਿੰਨ ਵਿਅਕਤੀਆਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ। ਲੋਕਾਂ ਨੇ ਬੱਸਾਂ ਤੇ ਹੋਰ ਸਰਕਾਰੀ ਸੰਪਤੀ ਨੂੰ ਡਾਢਾ ਨੁਕਸਾਨ ਪਹੁੰਚਾਇਆ ਹੈ। ਸੈਂਕੜੇ ਲੋਕਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਕਈ ਥਾਵਾਂ ’ਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

 

 

ਇਸ ਦੇ ਬਾਵਜੂਦ ਦੇਸ਼ ਦੀ ਰਾਜਧਾਨੀ ਵਿੱਚ ਹਜ਼ਾਰਾਂ ਦੀ ਗਿਣਤੀ ’ਚ ਆਮ ਲੋਕ, ਵਿਦਿਆਰਥੀ, ਸਮਾਜਕ ਕਾਰਕੁੰਨ ਤੇ ਵਿਰੋਧੀ ਧਿਰ ਦੇ ਆਗੂ ਸੜਕਾਂ ’ਤੇ ਉੱਤਰ ਰਹੇ ਹਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।

 

 

ਵਿਰੋਧ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਦਿੱਲੀ ਵਿੱਚ ਸੁਰੱਖਿਆ ਬਲਾਂ ਨੂੰ ਗੁਲਾਬ ਦੇ ਫੁੱਲ ਦਿੱਤੇ ਤੇ ਕਿਹਾਹ ਕਿ ਪੁਲਿਸ ਭਾਵੇਂ ਜਿੰਨਾ ਚਾਹੇ ਉਨ੍ਹਾਂ ਉੱਤੇ ਲਾਠੀਚਾਰਜ ਕਰ ਸਕਦੀ ਹੈ ਪਰ ਉਨ੍ਹਾਂ ਦਾ ਸੰਦੇਸ਼ ‘ਨਫ਼ਰਤ ਬਦਲੇ ਪਿਆਰ’ ਹੈ। ਉੱਤਰ ਪ੍ਰਦੇਸ਼ ਵਿੱਚ ਹਿੰਸਕ ਸੰਘਰਸ਼ ਹੋਏ; ਜਿੱਥੇ 12 ਤੋਂ ਵੱਧ ਵਾਹਨ ਸਾੜ ਦਿੱਤੇ ਗਏ। ਹਿੰਸਾ ਵਿੰਚ ਇੱਕ ਵਿਅਕਤੀ ਦੀ ਮੌਤ ਵੀ ਹੋ ਗਈ ਹੈ।

 

 

ਸੰਭਲ ’ਚ ਹੋਈ ਹਿੰਸਾ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬੱਸ ਨੂੰ ਅੱਗ ਲਾ ਦਿੱਤੀ। ਤਦ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਸਰਕਾਰੀ ਸੰਪਤੀਆਂ ਨੂੰ ਨੁਕਸਾਨ ਪਹੁੰਚਾਇਆ ਹੈ, ਉਨ੍ਹਾਂ ਸ਼ਰਾਰਤੀਆਂ ਤੋਂ ਉਸ ਦੀ ਵਸੂਲੀ ਕੀਤੀ ਜਾਵੇਗੀ ਤੇ CCTV ਫ਼ੁਟੇਜ ਰਾਹੀਂ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਜਾਵੇਗੀ।

 

 

ਉੱਤਰ ਪ੍ਰਦੇਸ਼ ਦੇ ਡੀਜੀਪੀ ਓਪੀ ਸਿੰਘ ਮੁਤਾਬਕ ਕੱਲ੍ਹ 19 ਦਸੰਬਰ ਨੂੰ ਕਿਸੇ ਵੀ ਤਰ੍ਹਾਂ ਦੇ ਇਕੱਠ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਲਖਨਊ ਦੇ ਮਦੇਗੰਜ ਖੇਤਰ ਵਿੱਚ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੀ ਵਰਤੋਂ ਕਰਨੀ ਪਈ ਤੇ 20 ਵਿਅਕਤੀਆਂ ਨੁੰ ਹਿਰਾਸਤ ’ਚ ਵੀ ਲਿਆ ਗਿਆ ਹੈ। ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਕਈ ਵਿਦਿਆਰਥੀਆਂ ਨੇ ਮੌਨ ਜਲੂਸ ਵੀ ਕੱਢਿਆ। ਪ੍ਰਦਰਸ਼ਨਕਾਰੀਆਂ ਵਿੱਚ ਵੱਡੀ ਗਿਣਤੀ ’ਚ ਔਰਤਾਂ ਵੀ ਮੌਜੂਦ ਸਨ।

 

 

ਦਿੱਲੀ ਦੇ ਲਾਲ ਕਿਲਾ ਇਲਾਕੇ ਦੇ ਆਲੇ–ਦੁਆਲੇ ਦਫ਼ਾ 144 ਦੀ ਉਲੰਘਣਾ ਕਰਦਿਆਂ ਕੱਲ੍ਹ ਸੈਂਕੜੇ ਲੋਕਾਂ ਨੇ CAA ਵਿਰੁੱਧ ਮਾਰਚ ਕੱਢਣ ਦਾ ਜਤਨ ਕੀਤਾ ਪਰ ਪੁਲਿਸ ਨੇ ਵੱਡੀ ਗਿਣਤੀ ’ਚ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਲਿਆ। ਉੱਧਰ ਕਰਨਾਟਕ ’ਚ ਮੰਗਲੁਰੂ ਵਿਖੇ ਰੋਹ ’ਚ ਆਏ ਪ੍ਰਦਰਸ਼ਨਕਾਰੀਆਂ ਉੱਤੇ ਲਾਠੀਚਾਰਜ ਕੀਤਾ ਗਿਆ ਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਉੱਥੇ ਹਿੰਸਾ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Most parts of India facing protests against CAA Internet stopped at many places