ਵਾਤਾਵਰਨ ਦੀ ਸ਼ੁੱਧਤਾ ਲਈ ਸਵੱਛ ਭਾਰਤ ਮੁਹਿੰਮ ਤਹਿਤ ਸੰਸਦ ਭਵਨ ਦੇ ਵਿਹੜੇ ਚ ਲੋਕ ਸਭਾ ਸਪੀਕਰ ਸ੍ਰੀ ਓਮ ਬਿਰਲਾ ਅਤੇ ਕੇਂਦਰੀ ਵਾਤਾਵਰਨ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਦੀ ਅਗਵਾਈ ਹੇਠ ਵੱਖ ਵੱਖ ਸਿਆਸੀ ਪਾਰਟੀਆਂ ਦੇ ਸੰਸਦ ਮੈਂਬਰਾਂ ਵੱਲੋਂ ਪੌਦੇ ਲਗਾਏ ਗਏ।
ਲੋਕ ਸਭਾ ਦੀ ਸਪੀਕਰ ਸ੍ਰੀ ਓਮ ਬਿਰਲਾ ਦੀ ਅਗਵਾਈ ਹੇਠ ਸੰਸਦ ਭਵਨ ਦੇ ਵਿਹੜੇ ਚ ਪੌਦੇ ਲਗਾਉਣ ਸਮੇਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਬਿਰਲਾ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਜਿੱਥੇ ਦੇਸ਼ ਵਾਸੀਆਂ ਦੀ ਸਿਹਤ ਲਈ ਜ਼ਰੂਰੀ ਹੈ ਉੱਥੇ ਹੀ ਸ਼ੁੱਧ ਵਾਤਾਵਰਨ ਲਈ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ।
ਇਸ ਸਮੇਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਨੌਜਵਾਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪੌਦਾ ਲਗਾਉਣ ਦੀ ਰਸਮ ਅਦਾ ਕਰਦਿਆਂ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ ।
ਔਜਲਾ ਨੇ ਇਸ ਸਮੇਂ ਕਿਹਾ ਕਿ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੀ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਦੇਸ਼ ਦੇ ਹਰ ਵਾਸੀ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਤੇ ਅਮਲ ਕਰਨਾ ਚਾਹੀਦਾ ਹੈ ।
.