ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਖਰਜੀ ਨਗਰ ਕਾਂਡ: ਦਿੱਲੀ ਪੁਲਿਸ ਨੇ ਹਾਈ ਕੋਰਟ 'ਚ ਕੁੱਟਮਾਰ ਨੂੰ ਖ਼ੁਦ ਦੱਸਿਆ ਗ਼ਲਤ

 

ਮੁਖਰਜੀ ਨਗਰ ਇਲਾਕੇ ਵਿੱਚ ਆਟੋ ਚਾਲਕ ਅਤੇ ਉਸ ਦੇ ਨਾਬਾਲਗ਼ ਬੇਟੇ ਦੀ ਕੁੱਝ ਪੁਲਿਸ ਵਾਲਿਆਂ ਵੱਲੋਂ ਕੀਤੀ ਕੁੱਟਮਾਰ ਨੂੰ ਦਿੱਲੀ ਪੁਲਿਸ ਨੇ ਹਾਈ ਕੋਰਟ ਵਿੱਚ ਗ਼ਲਤ ਦੱਸਿਆ ਹੈ। 16 ਜੂਨ ਨੂੰ ਸੜਕ ਵਿਚਕਾਰ ਆਟੋ ਚਾਲਕ ਸਰਬਜੀਤ ਸਿੰਘ ਅਤੇ ਉਸ ਦੇ ਨਾਬਾਲਗ਼ ਬੇਟੇ ਨੂੰ ਵੈਸ਼ੀਆਨੇ ਢੰਗ ਨਾਲ ਕੁੱਟਣ ਦਾ ਦੋਸ਼ ਕਈ ਪੁਲਿਸ ਮੁਲਾਜ਼ਮਾਂ ਉੱਤੇ ਹੈ।


ਚੀਫ ਜਸਟਿਸ ਡੀ ਐਨ ਪਟੇਲ ਅਤੇ ਜਸਟਿਸ ਸੀ ਹਰੀ ਦੀ ਬੈਂਚ ਸਾਹਮਣੇ ਜੁਆਇੰਟ ਪੁਲਿਸ ਕਮਿਸ਼ਨਰ ਮਨੀਸ਼ ਅਗਰਵਾਲ ਵੱਲੋਂ ਦਾਖ਼ਲ ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਨੂੰ ਸੰਜਮ ਰੱਖਣ ਦੇ ਨਾਲ-ਨਾਲ ਪੇਸ਼ੇਵਰ ਤਰੀਕੇ ਨਾਲ ਕਾਰਵਾਈ ਕਰਨੀ ਚਾਹੀਦੀ ਸੀ। 


ਉਨ੍ਹਾਂ ਮੰਨਿਆ ਹੈ ਕਿ ਪੁਲਿਸ ਕਰਮਚਾਰੀਆਂ ਦਾ ਰਵੱਈਆ ਬਿਲਕੁਲ ਗ਼ੈਰ-ਪੇਸ਼ੇਵਰ ਸੀ। ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨਾਂ ਦੇ ਜਵਾਬ ਵਿੱਚ ਦਿੱਲੀ ਪੁਲਿਸ ਨੇ ਇਹ ਹਲਫੀਆ ਬਿਆਨ ਦਾਇਰ ਕੀਤਾ ਹੈ।


ਕਾਰਵਾਈ ਦਾ ਦਿੱਤਾ ਭਰੋਸਾ


ਹਲਫ਼ੀਆ ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਹਾਲਾਤ ਨੂੰ ਕਾਬੂ ਕਰਨ ਲਈ ਵਧੇਰੇ ਪੁਲਿਸ ਬਲ ਵਰਤਣ ਦੀ ਕੋਈ ਲੋੜ ਨਹੀਂ ਸੀ। ਦਿੱਲੀ ਪੁਲਿਸ ਨੇ ਹਾਈ ਕੋਰਟ ਨੂੰ ਭਰੋਸਾ ਦਿਵਾਇਆ ਹੈ ਕਿ ਇਸ ਮਾਮਲੇ ਵਿੱਚ ਸਹੀ ਕਾਰਵਾਈ ਕੀਤੀ ਜਾਵੇਗੀ। 

ਐਡਵੋਕੇਟ ਸੀਮਾ ਸਿੰਘਲ ਅਤੇ ਸੋਸ਼ਲ ਵਰਕਰ ਮਨਜੀਤ ਚੁਗ ਵੱਲੋਂ ਦਾਇਰ ਪਟੀਸ਼ਨਾਂ ਵਿੱਚ ਸੀ ਬੀ ਆਈ ਜਾਂ ਕਿਸੇ ਹੋਰ ਸੁਤੰਤਰ ਜਾਂਚ ਏਜੰਸੀ ਤੋਂ ਇਸ ਕੇਸ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਨਾਲ ਹੀ ਇਸ ਤਰ੍ਹਾਂ ਦੇ ਮਾਮਲਿਆਂ ਨਾਲ  ਨਜਿੱਠਣ ਲਈ ਪੁਲਿਸ ਲਈ ਦਿਸ਼ਾ-ਨਿਰਦੇਸ਼ ਬਣਾਉਣ ਦੀ ਮੰਗ ਵੀ ਕੀਤੀ। 

 

ਅਗਲੀ ਸੁਣਵਾਈ 2 ਸਤੰਬਰ ਨੂੰ ਹੋਵੇਗੀ।  ਇਸ ਕੇਸ ਵਿੱਚ ਆਟੋ ਡਰਾਈਵਰ ਅਤੇ ਪੁਲਿਸ ਕਰਮਚਾਰੀਆਂ ਵੱਲੋਂ ਇੱਕ ਦੂਜੇ ਖ਼ਿਲਾਫ਼ ਮੁਕੱਦਮਾ ਦਰਜ ਕਰਵਾਇਆ ਗਿਆ ਹੈ।


10 ਪੁਲਿਸ ਵਾਲਿਆਂ ਵਿਰੁਧ ਵਿਭਾਗੀ ਜਾਂਚ 


ਦਿੱਲੀ ਪੁਲੀਸ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਕੇਸ ਵਿੱਚ 10 ਪੁਲਿਸ ਮੁਲਾਜ਼ਮਾਂ ਦੇ ਖਿਲਾਫ਼ ਵਿਭਾਗੀ ਜਾਂਚ ਸ਼ੁਰੂ ਕੀਤੀ ਹੈ। ਬੈਂਚ ਨੂੰ ਦੱਸਿਆ ਗਿਆ ਕਿ ਮਾਮਲੇ ਵਿੱਚ ਸ਼ਾਮਲ ਤਿੰਨ ਪੁਲਿਸ ਮੁਲਾਜ਼ਮਾਂ ਏਐਸਆਈ ਦੇਵੇਂਦਰ, ਸੰਜੇ ਮਲਿਕ ਅਤੇ ਸਿਪਾਹੀ ਪੁਸ਼ਪਿੰਦਰ ਨੂੰ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਹੈ। ਤਿੰਨ ਮੁਅੱਤਲ ਪੁਲੀਸ ਮੁਲਾਜ਼ਮਾਂ ਸਮੇਤ 10 ਪੁਲਿਸ ਕਰਮਚਾਰੀਆਂ ਦਾ ਤਬਾਦਲਾ ਗੈਰ-ਸੰਵੇਦਨਸ਼ੀਲ ਇਕਾਈਆਂ ਯਾਨੀ ਪਹਿਲੀ ਬਟਾਲੀਅਨ ਵਿੱਚ ਕਰ ਦਿੱਤਾ ਗਿਆ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mukherjee Nagar assault case 10 police personnel transferred Delhi High Court told