ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਿਲਿੰਦ ਦੇਵੜਾ ਨੇ ਮੁੰਬਈ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ

ਮਿਲਿੰਦ ਦੇਵੜਾ ਨੇ ਮੁੰਬਈ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ

ਮੁੰਬਈ ਕਾਂਗਰਸ ਦੇ ਪ੍ਰਧਾਨ ਮਿਲਿੰਦ ਦੇਵੜਾ ਨੇ ਐਤਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦਾ ਐਲਾਨ ਕਰ ਦਿੱਤਾ ਅਤੇ ਕਿਹਾ ਕਿ ਉਹ ਪਾਰਟੀ ਨੂੰ ਸਥਿਰ ਕਰਨ ਵਿਚ ਮਦਦ ਕਰਨ ਲਈ ਰਾਸ਼ਟਰੀ ਪੱਧਰ ਉਤੇ ਭੂਮਿਕਾ ਨਿਭਾਉਣਾ ਚਾਹੁੰਦੇ ਹਨ। ਉਨ੍ਹਾਂ ਆਉਂਦੀਆਂ ਮਹਾਂਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਮੁੰਬਈ ਕਾਂਗਰਸ ਦੀ ਅਗਵਾਈ ਕਰਨ ਲਈ ਤਿੰਨ ਮੈਂਬਰੀ ਪੈਨਲ ਦਾ ਵੀ ਪ੍ਰਸਤਾਵ ਦਿੱਤਾ ਹੈ।

 

ਉਨ੍ਹਾਂ ਇਸ ਸਾਲ ਹੋਣ ਵਾਲੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੱਕ ਸ਼ਹਿਰ ਦੀ ਪਾਰਟੀ ਇਕਾਈ ਦੀ ਦੇਖਰੇਖ ਲਈ ਕਾਂਗਰਸ ਦੇ ਤਿੰਨ ਸੀਨੀਅਰ ਆਗੂਆਂ ਨੂੰ ਸ਼ਾਮਲ ਕਰਦੇ ਹੋਹੇ ਇਕ ਅਸਥਾਈ ਸਮੂਹਿਕ ਅਗਵਾਈ ਸਥਾਪਤ ਕਰਨ ਦੀ ਸ਼ਿਫਾਰਸ਼ ਕੀਤੀ ਹੈ। ਐਤਵਾਰ ਨੂੰ ਉਨ੍ਹਾਂ ਦੇ ਦਫ਼ਤਰ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਭਾਜਪਾ–ਸ਼ਿਵਸੈਨਾ ਗਠਜੋੜ ਨੂੰ ਨਕਾਰਨਾ ਮਹਾਂਰਾਸ਼ਟਰ ਵਿਚ ਕਾਂਗਰਸ ਲਈ ਇਕ ਚੁਣੌਤੀ ਹੈ। ਦੇਵੜਾ ਨੇ 26 ਜੂਨ ਨੂੰ ਨਵੀਂ ਦਿੱਲੀ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮਿਲਣ ਬਾਅਦ ਅਹੁਦਾ ਛੱਡਣ ਦੀ ਇੱਛਾ ਪ੍ਰਗਟਾਈ ਸੀ।

 

ਦੇਵੜਾ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਲੀਕਾਰਜੁਨ ਖੜਗੇ ਅਤੇ ਕੇ ਸੀ ਗੇਣੁਗੋਪਾਲ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਜਦੋਂ ਦੇਵੜਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਅਦ ਹੀ ਰਾਜਨੀਤਿਕ ਵਾਸਤਵਿਕਤਾਵਾਂ ਵਿਚ ਬਦਲਾਅ ਆਇਆ ਹੈ। ਸਾਨੂੰ ਸਭ ਨੂੰ ਭੂਮਿਕਾਵਾਂ ਲਈ ਤਿਆਰ ਹੋਣਾ ਪਵੇਗਾ ਜੋ ਸਮੇਂ ਦੀ ਮੰਗ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mumbai Congress President Milind Deora resignation from his post before upcoming Maharashtra Assembly elections