ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਸਲਿਮ ਭਾਈਚਾਰੇ ਨੇ ਈਦ ਮੌਕੇ ਅਦਾ ਕੀਤੀ ਨਮਾਜ਼

ਜਲੰਧਰ ਵਿਖੇ ਈਦ ਮੌਕੇ ਨਮਾਜ਼ ਅਦਾ ਕਰਦੇ ਹੋਏ ਲੋਕ।

ਭਾਰਤ ਸਮੇਤ ਪੂਰੀ ਦੁਨੀਆ ਵਿਚ ਈਦ ਉਲ ਅਜਿਹਾ ਦਾ ਤਿਉਹਾਰ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ।  ਪੰਜਾਬ ਭਰ ਵਿਚ ਈਦ ਨੂੰ ਲੈ ਕੇ ਭਾਈਚਾਰੇ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਈਦ ਮੌਕੇ ਮੁਸਲਮਾਨ ਭਾਈਚਾਰੇ ਵੱਲੋਂ ਪੰਜਾਬ ਭਰ ਵਿਚ ਉਤਸ਼ਾਹ ਨਾਲ ਈਦ ਮਨਾਇਆ ਜਾ ਰਿਹਾ ਹੈ। ਮੁਸਲਿਮ ਭਾਈਚਾਰੇ ਵੱਲੋਂ ਇਸ ਪਵਿੱਤਰ ਤਿਉਹਾਰ ਮੌਕੇ ਨਮਾਜ਼ ਅਦਾ ਕੀਤੀ ਗਈ। 

 

ਇਹ ਪਵਿੱਤਰ ਤਿਉਹਾਰ ਕੁਰਬਾਨੀ ਦੇ ਤਿਉਹਾਰ ਦੇ ਰੂਪ ਵਿਚ ਜਾਣਿਆ ਜਾਂਦਾ ਹੈ। ਈਦ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪਰਾਸ਼ਟਰਪਤੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

 

ਉਨ੍ਹਾਂ ਇਸ ਤਿਉਹਾਰ ਨੂੰ ਸਾਂਝੀ ਸੰਸਕ੍ਰਿਤੀ ਦਾ ਪ੍ਰਤੀਕ ਦੱਸਿਆ। ਉਥੇ ਸਰਕਾਰ ਨੇ ਜੰਮੂ ਕਸ਼ਮੀਰ ਵਿਚ ਈਦ ਲਈ ਵਿਸ਼ੇਸ਼ ਇੰਤਜਾਮ ਕੀਤਾ ਹੈ। ਜੰਮੂ ਕਸ਼ਮੀਰ ਵਿਚ ਈਦ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਲੋਕਾਂ ਨੇ ਜੰਮਕੇ ਖਰੀਦਾਰੀ ਕੀਤੀ। ਬੈਂਕ, ਏਟੀਐਮ ਅਤੇ ਕੁਝ ਬਾਜ਼ਾਰ ਖੁੱਲ੍ਹੇ ਰਹੇ। ਖਰੀਦਦਾਰੀ ਲਈ ਪਾਬੰਦੀ ਵਿਚ ਢਿੱਲ ਦਿੱਤੀ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Muslim community offered prayers