ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਸਜਿਦਾਂ 'ਚ ਮਿਲੇ ਮੁਸਲਿਮ ਔਰਤਾਂ ਨੂੰ ਜਾਣ ਦੀ ਇਜਾਜ਼ਤ, PIL 'ਤੇ ਸੁਪਰੀਮ ਕੋਰਟ ਦਾ ਨੋਟਿਸ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦੇਸ਼ ਦੀ ਸਾਰੀਆਂ ਮਸਜਿਦਾਂ ਵਿੱਚ ਮੁਸਲਿਮ ਔਰਤਾਂ ਨੂੰ ਦਾਖ਼ਲਾ ਦੇਣ ਦੀ ਮੰਗ ਨੂੰ ਲੈ ਕੇ ਇਕ ਜਨਹਿਤ ਪਟੀਸ਼ਨ ‘ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ।

 

ਚੀਫ਼ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਐਸ.ਏ. ਬੋਬੜੇ ਅਤੇ ਜਸਟਿਸ ਐਸ.ਏ. ਨਜ਼ੀਰ ਦੇ ਬੈਂਚ ਨੇ ਮਸਜਿਦਾਂ ਵਿੱਚ ਔਰਤਾਂ ਦੇ ਦਾਖ਼ਲੇ ਦੀ ਪਟੀਸ਼ਨ ‘ਤੇ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲੇ ਅਤੇ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ।

 

 

 

 

ਇਹ ਪਟੀਸ਼ਨ ਯਾਸਮੀਨ ਜ਼ੁਬੈਰ ਅਹਿਮਦ ਪੀਰਜਾਦ ਨੇ ਦਾਇਰ ਕੀਤੀ ਹੈ ਜੋ ਸਰਕਾਰੀ ਅਧਿਕਾਰੀਆਂ ਅਤੇ ਮੁਸਲਿਮ ਸੰਸਥਾਵਾਂ ਜਿਵੇਂ ਕਿ ਵਕਫ਼ ਬੋਰਡ ਨੂੰ ਔਰਤਾਂ ਦੇ ਮਸਜਿਦਾਂ ਵਿੱਚ ਦਾਖ਼ਲੇ ਲਈ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ। ਇਹ ਬੇਨਤੀ ਇਸ ਆਧਾਰ ਤੇ ਕੀਤੀ ਗਈ ਹੈ ਕਿ ਪ੍ਰਵੇਸ਼ ਰੋਕਣਾ ਕਈ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Muslim women Entry in mosques Supreme Court seeks response of Centre Govt